ਪੁਨਰ-ਵਿਚਾਰ ਪਟੀਸ਼ਨ 20 ਅਗਸਤ ਤੱਕ ਮੁਲਤਵੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਪੁਨਰ-ਵਿਚਾਰ ਪਟੀਸ਼ਨ ‘ਤੇ ਸੁਣਵਾਈ ਨੂੰ ਸੁਪਰੀਮ ਕੋਰਟ ਨੇ 20 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਸ਼ਰਾਬ ਕਾਰੋਬਾਰੀ ਨੇ ਅਦਾਲਤ ਦੇ ਆਦੇਸ਼ ਦੀ ਉਲੰਘਣਾ ਕਰਦੇ ਹੋਏ ਆਪਣੇ ਬੱਚਿਆਂ ਨੂੰ 40 ਲੱਖ ਡਾਲਰ ਟਰਾਂਸਫਰ ਕੀਤੇ ਸਨ। ਜਿਸ ‘ਤੇ ਉੱਚ ਅਦਾਲਤ ਨੇ ਮਾਲਿਆ ਨੂੰ ਇਸ ਮਾਮਲੇ ਵਿਚ ਦੋਸ਼ੀ ਠਹਿਰਾਇਆ ਸੀ। ਇਸ ਖ਼ਿਲਾਫ਼ ਮਾਲਿਆ ਨੇ 2017 ਵਿਚ ਪੁਨਰਵਿਚਾਰ ਪਟੀਸ਼ਨ ਦਾਇਰ ਕੀਤੀ ਸੀ। ਜਸਟਿਸ ਯੂਯੂ ਲਲਿਤ ਤੇ ਜਸਟਿਸ ਅਸ਼ੋਕ ਭੂਸ਼ਣ ਦੀ ਬੈਂਚ ਦੇ ਸਾਹਮਣੇ ਵੀਡੀਓ-ਕਾਨਫਰੰਸਿੰਗ ਦੇ ਮਾਧਿਅਮ ਰਾਹੀਂ ਸੁਣਵਾਈ ਹੋਈ। ਰਿਕਾਰਡ ਵਿਚ ਇਕ ਦਸਤਾਵੇਜ ਉਪਲਬਧ ਨਾ ਹੋਣ ਕਾਰਨ ਅਦਾਲਤ ਨੇ ਮਾਮਲੇ ਨੂੰ 20 ਅਗਸਤ ਤੱਕ ਮੁਲਤਵੀ ਕਰ ਦਿੱਤਾ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …