-2 C
Toronto
Monday, January 12, 2026
spot_img
Homeਭਾਰਤਜੰਮੂ ਕਸ਼ਮੀਰ ਦੇ ਐਲ.ਜੀ. ਬਦਲੇ

ਜੰਮੂ ਕਸ਼ਮੀਰ ਦੇ ਐਲ.ਜੀ. ਬਦਲੇ

ਮਨੋਜ ਸਿਨਹਾ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨੋਜ ਸਿਨਹਾ ਹੁਣ ਜੰਮੂ-ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ। ਗਿਰੀਸ਼ ਚੰਦਰ ਮੁਰਮੂ ਨੇ ਲੰਘੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵੱਲੋਂ ਮਨੋਜ ਸਿਨਹਾ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਗਿਰੀਸ਼ ਚੰਦ ਮੁਰਮੂ ਕੇਂਦਰ ਸਾਸ਼ਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਪਹਿਲੇ ਰਾਜਪਾਲ ਸਨ ਅਤੇ ਹੁਣ ਉਨ੍ਹਾਂ ਨੂੰ ਕੈਗ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਮੁਰਮੂ ਦੇ ਅਚਾਨਕ ਅਸਤੀਫੇ ‘ਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਵਾਲ ਵੀ ਉਠਾਏ। ਉਨ੍ਹਾਂ ਕਿਹਾ ਕਿ ਲੈਫਟੀਨੈਂਟ ਗਵਰਨਰ ਨਾਲ ਜੁੜੀ ਚਰਚਾ ਅਚਾਨਕ ਕਿਸ ਤਰ੍ਹਾਂ ਸ਼ੁਰੂ ਹੋਈ ਹੈ।

RELATED ARTICLES
POPULAR POSTS