8 ਕਰੋਨਾ ਮਰੀਜ਼ਾਂ ਦੀ ਮੌਤ – ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਦੇ ਅਹਿਮਦਾਬਾਦ ਵਿਚ ਪੈਂਦੇ ਨਵਰੰਗਪੁਰਾ ਇਲਾਕੇ ਦੇ ਕੋਵਿਡ ਹਸਪਤਾਲ ਵਿਚ ਅੱਜ ਭਿਆਨਕ ਅੱਗ ਲੱਗਣ ਕਾਰਨ 8 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ 5 ਪੁਰਸ਼ ਅਤੇ 3 ਮਹਿਲਾਵਾਂ ਸ਼ਾਮਲ ਹਨ। ਪੁਲਿਸ ਨੇ ਇਸ ਮਾਮਲੇ ਵਿਚ ਹਸਪਤਾਲ ਦੇ ਟਰੱਸਟੀ ਭਾਰਤ ਮਹੰਤ ਨੂੰ ਹਿਰਾਸਤ ਵਿਚ ਲੈ ਲਿਆ ਹੈ। ਦੱਸਿਆ ਗਿਆ ਕਿ 41 ਮਰੀਜ਼ਾਂ ਨੂੰ ਦੂਜੇ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਦੇ ਇਕ ਹਸਪਤਾਲ ਵਿਚ 8 ਵਿਅਕਤੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਜ਼ਖ਼ਮੀ ਹੋਏ ਵਿਅਕਤੀਆਂ ਦੀ ਸਿਹਤਯਾਬੀ ਲਈ ਵੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਾ ਵੀ ਐਲਾਨ ਕੀਤਾ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ।
Check Also
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …