Breaking News
Home / ਪੰਜਾਬ / ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜੀ

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜੀ

Image Courtesy :jagbani(punjabkesar)

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਰਿਕਵਰੀ ਦਰ 67 ਫੀਸਦੀ ਤੋਂ ਜ਼ਿਆਦਾ ਹੋਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜ ਗਈ ਹੈ ਅਤੇ 13 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 6500 ਤੋਂ ਜ਼ਿਆਦਾ ਹੈ ਅਤੇ 500 ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਜਾਨ ਵੀ ਜਾ ਚੁੱਕੀ ਹੈ।
ਉਧਰ ਦੂਜੇ ਪਾਸੇ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 19 ਲੱਖ 68 ਹਜ਼ਾਰ ਤੋਂ ਟੱਪ ਚੁੱਕਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 56 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 13 ਲੱਖ 30 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ ਅਤੇ 41 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਧਿਆਨ ਰਹੇ ਕਿ ਭਾਰਤ ਵਿਚ ਲਗਾਤਾਰ ਪਿਛਲੇ 8 ਦਿਨਾਂ ਤੋਂ 50 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਹੁਣ ਰਿਕਵਰੀ ਦਰ ਵੀ 67 ਫੀਸਦੀ ਤੋਂ ਜ਼ਿਆਦਾ ਹੋ ਗਈ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …