ਜਾਂਚ ਲਈ ਦੋ ਟੀਮਾਂ ਦਾ ਵੀ ਕੀਤਾ ਗਿਆ ਗਠਨ
ਤਰਨਤਾਰਨ/ਬਿਊਰੋ ਨਿਊਜ਼
ਪੰਜਾਬ ਦੇ 3 ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਪਿਛਲੇ ਦਿਨੀਂ ਜ਼ਹਿਰਲੀ ਸ਼ਰਾਬ ਪੀਣ ਨਾਲ 119 ਵਿਅਕਤੀਆਂ ਦੀ ਮੌਤ ਹੋਈ। ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਚੈਕ ਦਿੱਤੇ ਹਨ। ਜ਼ਹਿਰੀਲੀ ਸ਼ਰਾਬ ਪੀਣ ਨਾਲ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਵਿਚ ਸਭ ਤੋਂ ਵੱਧ 96 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੋਰ ਮੌਤਾਂ ਅੰਮ੍ਰਿਤਸਰ ਅਤੇ ਬਟਾਲਾ ਵਿਚ ਹੋਈਆਂ ਸਨ। ਤਰਨਤਾਰਨ ਜ਼ਿਲ੍ਹੇ ਵਿਚ ਪੈਂਦੇ ਪਿੰਡਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਰਾਜ ਕੁਮਾਰ ਵੇਰਕਾ ਪਹੁੰਚੇ। ਇਸ ਦੌਰਾਨ ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ 2-2 ਲੱਖ ਦੇ ਚੈੱਕ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਤੇਜ਼ੀ ਨਾਲ ਕਰਨ ਲਈ ਕਿਹਾ। ਡੀਜੀਪੀ ਵਲੋਂ ਇਸ ਮਾਮਲੇ ਦੀ ਜਾਂਚ ਲਈ ਦੋ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਅਤੇ ਜਾਂਚ ਦਾ ਕੰਮ ਸ਼ੁਰੂ ਵੀ ਹੋ ਗਿਆ ਹੈ।
Home / ਪੰਜਾਬ / ਜ਼ਹਿਰੀਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੇ 2-2 ਲੱਖ ਰੁਪਏ ਦੇ ਚੈਕ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …