ਮਾਨਸਾ/ਬਿਊਰੋ ਨਿਊਜ਼
ਪੰਜਾਬ ਦੀ ਸਾਬਕਾ ਸਿਹਤ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਨਵੀਂ ਚਰਚਾ ਛੇੜ ਦਿੱਤੀ ਹੈ। ਮਾਨਸਾ ਵਿਚ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਭਾਜਪਾ ਅਕਾਲੀ ਦਲ ਦਾ ਸਾਥ ਛੱਡ ਦਿੰਦੀ ਹੈ ਤਾਂ ਭਾਜਪਾ ਵਿਚ ਵਾਪਸੀ ਲਈ ਜ਼ਰੂਰ ਸੋਚਾਂਗੀ। ਡਾ. ਸਿੱਧੂ ਨੇ ਕਿਹਾ ਕਿ ਉਹ ਪਹਿਲਾਂ ਵੀ ਕਹਿੰਦੇ ਸਨ ਤੇ ਅੱਜ ਵੀ ਆਪਣੇ ਉਸ ਸਟੈਂਡ ‘ਤੇ ਕਾਇਮ ਹਨ ਕਿ ਜੇ ਭਾਰਤੀ ਜਨਤਾ ਪਾਰਟੀ ਅਕਾਲੀ ਦਲ ਦਾ ਸਾਥ ਛੱਡ ਦਿੰਦੀ ਹੈ ਤਾਂ ਵਾਪਸੀ ਬਾਰੇ ਜ਼ਰੂਰ ਸੋਚਿਆ ਜਾ ਸਕਦਾ ਹੈ। ਨਵਜੋਤ ਸਿੰਘ ਸਿੱਧੂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਬਾਖੂਬੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਇਕੱਲੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ ਲੋਕਡਾਊਨ ਦੌਰਾਨ ਆਪਣੀ ਜੇਬ ਵਿਚੋਂ ਕਰੋੜਾਂ ਰੁਪਏ ਖ਼ਰਚ ਕਰਕੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਹੈ। ਡਾ. ਨਵਜੋਤ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵੀ ਤਾਰੀਫ ਕੀਤੀ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …