ਨਵਾਂ ਪੰਥਕ ਵਿਵਾਦ
ਅੰਮ੍ਰਿਤਸਰ/ਬਿਊਰੋ ਨਿਊਜ਼ : ਰਾਮ ਮੰਦਰ ਦੇ ਭੂਮੀ ਪੂਜਨ ਵਿਚ ਸ਼ਾਮਲ ਹੋਣ ਲਈ ਅਯੁੱਧਿਆ ਗਏ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਅਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੂੰ ਭਗਵਾਨ ਰਾਮ ਦੇ ਦੋ ਪੁੱਤਰਾਂ ਲਵ ਤੇ ਕੁਸ਼ ਦੇ ਵੰਸ਼ਜ਼ ਦੱਸਣ ਦਾ ਮਾਮਲਾ ਭਖ਼ ਗਿਆ ਹੈ। ઠਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ઠਗਿਆਨੀ ਇਕਬਾਲ ਸਿੰਘ ਨੂੰ ਤਲਬ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਲਜ਼ਾਮ ਲਾਇਆ ਕਿ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਬਿਆਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ઠਪਾਰਟੀ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਦੱਸਿਆ ਕਿ ਗਿਆਨੀ ਇਕਬਾਲ ਸਿੰਘ ਨੇ ਅਯੁੱਧਿਆ ਵਿਚ ਮੀਡੀਆ ਨਾਲ ਗੱਲ ਕਰਦਿਆਂ ਇਹ ਬਿਆਨ ਦਿੱਤਾ ਹੈ। ਇਸ ਸਬੰਧੀ ਵੀਡੀਓ ਵੀ ਵਾਇਰਲ ਹੋਈ ਹੈ। ਵੀਡੀਓ ਵਿਚ ਗਿਆਨੀ ਇਕਬਾਲ ਸਿੰਘ ਕਹਿ ਰਹੇ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਭਗਵਾਨ ਦੇ ਵੱਡੇ ਪੁੱਤਰ ਲਵ ਦੇ ਅਤੇ ਗੁਰੂ ਨਾਨਕ ਦੇਵ ਜੀ ਕੁਸ਼ ਦੇ ਵੰਸ਼ਜ਼ ਸਨ, ਜੋ ਬੇਦੀ ਸਨ। ਉਹ ਸਿੱਖਾਂ ਦੇ ਪੂਰਵਜ ਸਨ। ਗਿਆਨੀ ਇਕਬਾਲ ਸਿੰਘ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਹੇ ਹਨ ਅਤੇ ਪਹਿਲਾਂ ਵੀ ਕਈ ਵਾਰ ਵਿਵਾਦ ਵਿਚ ਰਹਿ ਚੁੱਕੇ ਹਨ। ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਸਾਬਕਾ ਜਥੇਦਾਰ ਨੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ।
Home / ਹਫ਼ਤਾਵਾਰੀ ਫੇਰੀ / ਗਿਆਨੀ ਇਕਬਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਲਵ ਕੁਸ਼ ਦੇ ਵੰਸਜ਼ ਦੱਸਿਆ
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …