ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਅੱਜ ਪੰਜਾਬ ਦੇ ਆਗੂਆਂ ਦੀ ਹਾਈਕਮਾਨ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ, ਦੁਰਗੇਸ਼ ਪਾਠਕ ਤੇ ਭਗਵੰਤ ਮਾਨ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਵੱਲੋਂ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਦੇਣ ਮਗਰੋਂ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਉਹ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਇਹ ਵੀ ਚਰਚਾ ਹੈ ਕਿ ਉਨ੍ਹਾਂ ਨੂੰ ‘ਆਪ’ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਇਸ ਬਾਰੇ ਭਾਵੇਂ ਅਜੇ ਤੱਕ ਨਾ ਤਾਂ ਸਿੱਧੂ ਕੁਝ ਬੋਲ ਰਹੇ ਹਨ ਤੇ ਨਾ ਹੀ ‘ਆਪ’ ਵੱਲੋਂ ਕੋਈ ਸਪਸ਼ਟ ਜਵਾਬ ਦਿੱਤਾ ਜਾ ਰਿਹਾ ਹੈ। ਸਿੱਧੂ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨੇ ਜਾਣ ਦੀ ਚਰਚਾ ਨਾਲ ‘ਆਪ’ ਅੰਦਰ ਵੀ ਖਲਬਲੀ ਮੱਚ ਗਈ ਹੈ। ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ‘ਆਪ’ ਨੇ ਅੱਜ ਹੰਗਾਮੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੇ ਸਾਰੇ ਨਫੇ ਨੁਕਸਾਨ ਵਿਚਾਰੇ ਗਏ ਹਨ। ਇਸ ਤੋਂ ਬਾਅਦ ਸੰਜੇ ਸਿੰਘ ਨੇ ਕਿਹਾ ਕਿ ਸਮਾਂ ਆਉਣ ‘ਤੇ ਸਭ ਕੁਝ ਸਪਸ਼ਟ ਹੋ ਜਾਏਗਾ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …