ਨਵੀਂ ਦਿੱਲੀ : ਫਿਲਮ ਅਦਾਕਾਰ ਸੁਸ਼ਾਂਤ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ ਬਿਹਾਰ ਸਰਕਾਰ ਨੇ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਸੀ। ਕੇਂਦਰ ਸਰਕਾਰ ਨੇ ਬਿਹਾਰ ਸਰਕਾਰ ਦੀ ਇਹ ਸਿਫਾਰਿਸ਼ ਮਨਜ਼ੂਰ ਕਰ ਲਈ ਹੈ। ਸੁਪਰੀਮ ਕੋਰਟ ਵਿਚ ਕੇਂਦਰ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਸ਼ਾਂਤ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਟਰਾਂਫਸਰ ਕਰ ਦਿੱਤੀ ਹੈ ਅਤੇ ਹੁਣ ਇਸ ਕੇਸ ਦੀ ਜਾਂਚ ਸੀ.ਬੀ.ਆਈ. ਹੀ ਕਰੇਗੀ।
ਧਿਆਨ ਰਹੇ ਕਿ ਸੁਪਰੀਮ ਕੋਰਟ ਦਾ ਕਹਿਣਾ ਸੀ ਕਿ ਅਜਿਹੇ ਪ੍ਰਤਿਭਾਸ਼ਾਲੀ ਕਲਾਕਾਰ ਦੀ ਗੈਰ ਕੁਦਰਤੀ ਮੌਤ ਬਹੁਤ ਹੀ ਮੰਦਭਾਗੀ ਘਟਨਾ ਹੈ। ਕਿਹਾ ਗਿਆ ਕਿ ਜਿਸ ਹਾਲਾਤ ਵਿਚ ਇਹ ਮੌਤ ਹੋਈ ਹੈ, ਉਸ ਦੀ ਪੜਤਾਲ ਕਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਸੁਸ਼ਾਂਤ ਰਾਜਪੂਤ ਨੇ ਪਿਛਲੇ ਦਿਨੀਂ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …