ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮ ਜੀ ਦੇ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਵਧਾਈ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵਲੋਂ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਸਾਂਝੀ ਕੀਤੀ ਗਈ। ਇਸ ਪੋਸਟ ਵਿੱਚ ਉਨ੍ਹਾਂ ਲਿਖਿਆ, ”ਅਯੁੱਧਿਆ ਵਿੱਚ ਰਾਮ ਮੰਦਿਰ ਦੇ ਨੀਂਹ ਪੱਥਰ ਰੱਖੇ ਜਾਣ ਦੀਆਂ ਮੈਂ, ਸਾਰੇ ਭਾਰਤ ਵਾਸੀਆਂ ਨੂੰ ਵਧਾਈਆਂ ਦਿੰਦਾ ਹਾਂ।ਰਾਮ ਮੰਦਰ ਭਾਰਤ ਵਾਸੀਆਂ ਦੀ ਲੰਬੇ ਸਮੇਂ ਤੋਂ ਇੱਛਾ ਸੀ ਜੋ ਕਿ ਹੁਣ ਪੂਰੀ ਹੋਈ। ਭਗਵਾਨ ਰਾਮ ਜੀ ਦਾ ਧਰਮ ‘ਤੇ ਦਿੱਤਾ ਸੁਨੇਹਾ ਨਾ ਸਿਰਫ਼ ਭਾਰਤ ਸਗੋਂ ਪੂਰੀ ਦੁਨੀਆਂ ਲਈ ਮਾਰਗ-ਦਰਸ਼ਕ ਹੈ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ‘ਤੇ ਅਮਲ ਕਰਨਾ ਚਾਹੀਦਾ ਹੈ।” ਇਸੇ ਦੌਰਾਨ ਰਾਮ ਮੰਦਰ ਦੇ ਸਬੰਧ ਵਿਚ ਪੂਰੇ ਮੁਲਕ ਵਿਚ ਸਾਰੇ ਮੰਦਰਾਂ ਨੂੰ ਸਜਾਇਆ ਗਿਆ ਤੇ ਦੀਪਮਾਲਾ ਕੀਤੀ ਜਾ ਰਹੀ ਹੈ। ਜਦੋਂ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਮੰਦਰਾਂ ਵਿਚ ਇਕੱਤਰਤਾ ਨਹੀਂ ਹੋ ਪਾ ਰਹੀ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …