ਕਿਹਾ, ਪਾਰਲੀਮਾਨੀ ਸਕੱਤਰ ਦੇ ਅਹੁਦੇ ‘ਤੇ ਬਣੀ ਰਹਾਂਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਮੁੱਖ ਪਾਰਲੀਮਾਨੀ ਸਕੱਤਰ ਡਾਕਟਰ ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਉਹ ਪਾਰਲੀਮਾਨੀ ਸਕੱਤਰ ਦੇ ਅਹੁਦੇ ਉੱਤੇ ਬਣੇ ਰਹਿਣਗੇ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਸਪਸ਼ਟ ਕੀਤਾ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਅਤੇ ਭਾਰਤੀ ਜਨਤਾ ਪਾਰਟੀ ਤੋਂ ਅਸਤੀਫਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਡਾ. ਨਵਜੋਤ ਕੌਰ ਸਿੱਧੂ ਦੇ ਅਸਤੀਫੇ ਦੀ ਵੀ ਚਰਚਾ ਚੱਲਦੀ ਰਹੀ ਸੀ।
ਨਵਜੋਤ ਕੌਰ ਸਿੱਧੂ ਨੇ ਫਿਰ ਤੋਂ ਸਪਸ਼ਟ ਕੀਤਾ ਕਿ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਕੰਮਾਂ ਨੇ ਪ੍ਰਭਾਵਿਤ ਕੀਤਾ ਹੈ । ਡਾ. ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਡਾ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੱਡਾ ਮੌਕਾਪ੍ਰਸਤ ਇਸ ਦੁਨੀਆ ਵਿਚ ਕੋਈ ਨਹੀਂ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …