ਐੱਚ-1ਬੀ ਵੀਜ਼ੇ ‘ਤੇ ਕੰਮ ਕਰਨ ਵਾਲਿਆਂ ਉਪਰ ਲੱਗੀ ਰੋਕ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿੱਚ ਨੌਕਰੀ ਕਰਨ ਦੇ ਇਛੁੱਕ ਭਾਰਤੀ ਆਈ.ਟੀ. ਪੇਸ਼ੇਵਰਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਘੀ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਖਾਸ ਕਰਕੇ ਐੱਚ-1 ਬੀ ਵੀਜ਼ਾ ‘ਤੇ ਕੰਮ ਕਰਨ ਵਾਲਿਆਂ ਨੂੰ ਕੰਮ ਦੇਣ ਤੋਂ ਰੋਕਣ ਲਈ ਆਦੇਸ਼ ‘ਤੇ ਦਸਤਖਤ ਕਰ ਦਿੱਤੇ। ਟਰੰਪ ਪ੍ਰਸ਼ਾਸਨ ਨੇ 23 ਜੂਨ ਨੂੰ ਐਚ-1 ਬੀ ਵੀਜ਼ਾ ਦੇ ਨਾਲ-ਨਾਲ ਹੋਰ ਅਹਿਮ ਵਿਦੇਸ਼ੀ ਵੀਜ਼ੇ ਇਸ ਸਾਲ ਦੇ ਅੰਤ ਤੱਕ ਮੁਅੱਤਲ ਵੀ ਕਰ ਦਿੱਤੇ ਸਨ। ਟਰੰਪ ਦਾ ਤਰਕ ਹੈ ਅਜਿਹਾ ਹੁਕਮ ਪਾਸ ਕਰਕੇ ਉਹ ਅਮਰੀਕੀ ਕਾਮਿਆਂ ਦੇ ਹਿੱਤਾਂ ਦੀ ਰੱਖਿਆ ਕਰ ਰਹੇ ਹਨ, ਜਦ ਕਿ ਸਿਆਸੀ ਮਾਹਰ ਮੰਨ ਰਹੇ ਹਨ ਕਿ ਨਵੰਬਰ ਵਿੱਚ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇਹ ਵੋਟਰਾਂ ਨੂੰ ਚੋਗਾ ਪਾਇਆ ਹੈ। ਨਵੀਆਂ ਪਾਬੰਦੀਆਂ 24 ਜੂਨ ਤੋਂ ਲਾਗੂ ਹੋ ਗਈਆਂ ਹਨ। ਐੱਚ -1 ਬੀ ਵੀਜ਼ਾ ਭਾਰਤੀ ਆਈ.ਟੀ. ਪੇਸ਼ੇਵਰਾਂ ਵਿੱਚ ਸਭ ਤੋਂ ਵੱਧ ਮਕਬੂਲ ਹੈ। ਇਸ ਤਹਿਤ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਾਮਿਆਂ ਨੂੰ ਨੌਕਰੀ ਦੇਣ ਦੀ ਇਜਾਜ਼ਤ ਹੈ। ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਮੈਂ ਕਾਰਜਕਾਰੀ ਆਦੇਸ਼ ‘ਤੇ ਹਸਤਾਖਰ ਕਰ ਰਿਹਾ ਹਾਂ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਮਰੀਕੀ ਕੰਪਨੀਆਂ ਸਸਤੇ ਵਿਦੇਸ਼ੀ ਕਾਮਿਆਂ ਦੇ ਚੱਕਰ ਵਿੱਚ ਮਿਹਨਤੀ ਅਮਰੀਕੀਆਂ ਨੂੰ ਨੌਕਰੀਆਂ ਨੂੰ ਨੌਕਰੀਆਂ ਤੋਂ ਨਾ ਕੱਢ ਸਕਣ ਤੇ ਨੌਕਰੀਆਂ ਵਿੱਚ ਪਹਿਲ ਦੇਣ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …