24.5 C
Toronto
Monday, July 27, 2026
spot_img
Homeਪੰਜਾਬਪੰਜਾਬ 'ਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜੀ

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜੀ

Image Courtesy :jagbani(punjabkesar)

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜ ਗਈ ਹੈ ਅਤੇ 13 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 6500 ਤੋਂ ਜ਼ਿਆਦਾ ਹੈ ਅਤੇ 500 ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਜਾਨ ਵੀ ਜਾ ਚੁੱਕੀ ਹੈ। ਉਧਰ ਦੂਜੇ ਪਾਸੇ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 19 ਲੱਖ 68 ਹਜ਼ਾਰ ਤੋਂ ਟੱਪ ਚੁੱਕਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 56 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 13 ਲੱਖ 30 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ ਅਤੇ 41 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਧਿਆਨ ਰਹੇ ਕਿ ਭਾਰਤ ਵਿਚ ਲਗਾਤਾਰ ਪਿਛਲੇ 8 ਦਿਨਾਂ ਤੋਂ 50 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆ ਰਹੇ ਹਨ।

RELATED ARTICLES
POPULAR POSTS