‘ਆਪ’ ਦੇ ਸੀਨੀਅਰ ਨੇਤਾਵਾਂ ਦੀ ਦਿੱਲੀ ‘ਚ ਹੋਈ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਭਲਕੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਅਨੁਸਾਰ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ‘ਚ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੂਰੇ ਮਾਮਲੇ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਦੁਰਗੇਸ਼ ਪਾਠਕ ਤੇ ਸੰਸਦ ਮੈਂਬਰ ਭਗਵੰਤ ਮਾਨ ਸ਼ਾਮਲ ਹੋਏ। ਨਵਜੋਤ ਸਿੰਘ ਸਿੱਧੂ ਨਵੀਂ ਦਿੱਲੀ ਵਿੱਚ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਮੀਟਿੰਗ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਵਿੱਚ ਭੂਮਿਕਾ ਉੱਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਪਾਰਟੀ ਹਾਲੇ ਤੱਕ ਨਵਜੋਤ ਸਿੱਧੂ ਨੂੰ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਦੇ ਮੂਡ ਵਿੱਚ ਨਹੀਂ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੂੰ ਪਾਰਟੀ ਦੀ ਚੋਣ ਪ੍ਰਚਾਰ ਕੰਪੇਨ ਦਾ ਮੁਖੀ ਬਣਾਇਆ ਜਾ ਸਕਦਾ ਹੈ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …