ਪਟਿਆਲਾ ਵਿਚ ‘ਗੁੰਮਸ਼ੁਦਾ ਦੀ ਤਲਾਸ਼’ ਦੇ ਦੇਖੇ ਗਏ ਪੋਸਟਰ
ਚੰਡੀਗੜ੍ਹ : ਪੰਜਾਬ ਵਿਚ ਕਈ ਥਾਈਂ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ। ਇਸੇ ਤਹਿਤ ਪਟਿਆਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ‘ਗੁੰਮਸ਼ੁਦਾ ਦੀ ਤਲਾਸ਼’ ਵਾਲੇ ਪੋਸਟਰ ਲੈ ਕੇ ਘੁੰਮਦੇ ਦੇਖੇ ਗਏ ਅਤੇ ਪੋਸਟਰ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਛਾਪੀ ਗਈ ਸੀ। ਅਕਾਲੀ ਦਲ ਵੱਲੋਂ ਜ਼ਹਿਰੀਲੀ ਮਾਮਲੇ ‘ਤੇ ਕਾਂਗਰਸ ਦੀ ਮਿਲੀਭੁਗਤ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਸਕੂਲ ਫੀਸ ਮਾਮਲਿਆਂ ਵਿਚ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਸੰਗਰੂਰ ਵਿਚ ਭਾਜਪਾ ਮਹਿਲਾ ਮੋਰਚਾ ਦੇ ਝੰਡੇ ਹੇਠ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਨਾਅਰੇਬਾਜ਼ੀ ਕੀਤੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਕੈਪਟਨ ਅਮਰਿੰਦਰ ਨੂੰ ਲੱਭਣ ਲਈ ਉਨ੍ਹਾਂ ਦੇ ਫਾਰਮ ਹਾਊਸ ਵੱਲ ਕੂਚ ਕੀਤਾ ਸੀ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …