-1.2 C
Toronto
Sunday, December 7, 2025
spot_img
Homeਪੰਜਾਬਜਸਟਿਸ ਨਿਰਮਲ ਸਿੰਘ ਵੀ ਢੀਂਡਸਾ ਦੇ ਕਾਫਲੇ ਵਿਚ ਸ਼ਾਮਲ

ਜਸਟਿਸ ਨਿਰਮਲ ਸਿੰਘ ਵੀ ਢੀਂਡਸਾ ਦੇ ਕਾਫਲੇ ਵਿਚ ਸ਼ਾਮਲ

ਬੱਸੀ ਪਠਾਣਾਂ/ਬਿਊਰੋ ਨਿਊਜ਼
ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾਇਆ ਹੈ ਅਤੇ ਹੁਣ ਇਹ ਕਾਫਲਾ ਦਿਨੋਂ ਦਿਨ ਲੰਮਾ ਹੁੰਦਾ ਜਾ ਰਿਹਾ ਹੈ। ਅੱਜ ਢੀਂਡਸਾ ਦੇ ਕਾਫਲੇ ਵਿਚ ਸਾਬਕਾ ਵਿਧਾਇਕ ਤੇ ਰਿਟਾਇਰਡ ਜਸਟਿਸ ਨਿਰਮਲ ਸਿੰਘ ਤੇ ਉਨ੍ਹਾਂ ਦੇ ਸਾਥੀ ਵੀ ਸ਼ਾਮਲ ਹੋ ਗਏ। ਸੁਖਦੇਵ ਸਿੰਘ ਢੀਂਡਸਾ ਨੇ ਜਸਟਿਸ ਨਿਰਮਲ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਵਿਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਕਹੀ। ਇਸ ਮੌਕੇ ਜਸਟਿਸ ਨਿਰਮਲ ਸਿੰਘ ਹੋਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸੀਨੀਅਰ ਆਗੂਆਂ ਦੀ ਕੋਈ ਕਦਰ ਨਹੀਂ ਹੈ ਅਤੇ ਇਸ ਕਰਕੇ ਹੀ ਨਵਾਂ ਅਕਾਲੀ ਦਲ ਹੋਂਦ ਵਿਚ ਆਇਆ। ਧਿਆਨ ਰਹੇ ਕਿ ਜਸਟਿਸ ਨਿਰਮਲ ਸਿੰਘ ਦੀ ਪਤਨੀ ਤੇ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਪਹਿਲਾਂ ਹੀ ਢੀਂਡਸਾ ਦੇ ਅਕਾਲੀ ਦਲ ਵਿਚ ਸ਼ਾਮਲ ਹੋ ਚੁੱਕੇ ਹਨ।

RELATED ARTICLES
POPULAR POSTS