Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਪੰਜਾਬ ‘ਚ 10 ਅਗਸਤ ਨੂੰ ਵਿਰੋਧ ਦਿਵਸ ਮਨਾਉਣਗੀਆਂ

ਕਿਸਾਨ ਜਥੇਬੰਦੀਆਂ ਪੰਜਾਬ ‘ਚ 10 ਅਗਸਤ ਨੂੰ ਵਿਰੋਧ ਦਿਵਸ ਮਨਾਉਣਗੀਆਂ

ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 10 ਅਗਸਤ ਨੂੰ ਵਿਰੋਧ ਦਿਵਸ ਮਨਾਉਣ ਜਾ ਰਹੀਆਂ ਹਨ।
ਪੰਜਾਬ ઠਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ઠਤਾਲਮੇਲ ਕਮੇਟੀ ਦੇ ਸੱਦੇ ਤਹਿਤ 9 ਸੂਤਰੀ ਮਸਲਿਆਂ ਨੂੰ ਲੈ ਕੇ ਸਮੁੱਚੇ ਦੇਸ਼ ਵਿੱਚ 250 ઠਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ 9 ਅਗਸਤ ਨੂੰ ‘ਅੰਗਰੇਜ਼ੋ ਭਾਰਤ ਛੱਡੋ’ ਅੰਦੋਲਨ ਦੇ ਇਤਿਹਾਸਕ ઠਦਿਨ ‘ਕਾਰਪੋਰੇਟੋ ਖੇਤੀ ਛੱਡੋ’ ਅਤੇ ‘ਕਾਰਪੋਰੇਟ ਭਜਾਓ, ਦੇਸ਼ ਤੇ ਕਿਸਾਨ ਬਚਾਓ’ ਸੱਦੇ ਤਹਿਤ ‘ਵਿਰੋਧ ਦਿਵਸ’ ਮਨਾਇਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ઠਭੇਜੇ ਜਾਣਗੇ।
9 ਅਗਸਤ ਨੂੰ ਐਤਵਾਰ ਹੋਣ ਕਰਕੇ ਲੌਕਡਾਊਨ ਹੋਵੇਗਾ, ਜਿਸ ਕਾਰਨ ਪੰਜਾਬ ઠਵਿੱਚ ਇਹ ਪ੍ਰੋਗਰਾਮ 10 ਅਗਸਤ ਨੂੰ ਕੀਤਾ ਜਾਵੇਗਾ। ઠਉਨ੍ਹਾਂ ਕਿਹਾ ਕਿ ਮਾਨਸਾ ઠਜ਼ਿਲ੍ਹੇ ਦੇ ਕਿਸਾਨ ਦਾਣਾ ਮੰਡੀਆਂ ਵਿੱਚ ਇਕੱਠੇ ਹੋ ਕੇ ਮੋਟਰ ਸਾਈਕਲ ਮਾਰਚ ਕਰਕੇ ਮਾਨਸਾ ઠਦੇ ਤਿੰਨੇ ਵਿਧਾਇਕਾਂ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਚਿਤਾਵਨੀ ਪੱਤਰ ઠਦੇਣਗੇ ਕਿ ਜੇਕਰ ਇਨ੍ਹਾਂ ਵਿਧਾਇਕਾਂ ਨੇ ਵਿਧਾਨ ਸਭਾ ਤੇ ਰਾਜ ਸਭਾ ਵਿੱਚ ਖੇਤੀ ਸਬੰਧੀ ઠਤਿੰਨੇ ਆਰਡੀਨੈਂਸ ਰੱਦ ਕਰਾਉਣ, ਡੀਜ਼ਲ ਪੈਟਰੋਲ ਦੀਆਂ ਕੀਮਤਾਂ ਘੱਟ ਕਰਾਉਣ, ਬਿਜਲੀ ਐਕਟ ઠ2020 ਰੱਦ ਕਰਵਾਉਣ ਤੇ ਹੋਰ ਕਿਸਾਨੀ ਮੰਗਾਂ ਮੰਨਣ ਲਈ ਰੌਲਾ ਨਾ ਪਾਇਆ ਤਾਂ ਆਉਂਦੇ ਦਿਨਾਂ ઠਵਿੱਚ ਸਮੁੱਚੇ ਪੰਜਾਬ ਦੇ ਵਿਧਾਇਕਾਂ ਦਾ ਬਾਈਕਾਟ ਕੀਤਾ ਜਾਵੇਗਾ।
ਕਿਸਾਨਾਂ ਵੱਲੋਂ 15 ਅਗਸਤ ਨੂੰ ‘ਕਾਲੀ ਆਜ਼ਾਦੀ ਦਿਵਸ’ ਮਨਾਉਣ ਦਾ ਫ਼ੈਸਲਾ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਸੂਬਾ ਕਮੇਟੀ ਦੀ ਮੀਟਿੰਗ ਸੁਰਜੀਤ ਸਿੰਘ ਫੂਲ ਸੂਬਾ ਪ੍ਰਧਾਨ ਦੀ ઠਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਿਸਾਨ ਮਾਰੂ ਆਰਡੀਨੈਂਸਾਂ ਦੇ ਵਿਰੋਧ ਵਿੱਚ 15 ਅਗਸਤ ਨੂੰ ‘ਕਾਲੀ ਆਜ਼ਾਦੀ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸਾਂ ਸਮੇਤ ਬਿਜਲੀ ਐਕਟ ਸੋਧ ਬਿੱਲ 2020 ਵਿਰੁੱਧ 27 ਜੁਲਾਈ ਨੂੰ 13 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿਚ ਕੀਤੇ ਗਏ ਟਰੈਕਟਰ ਮਾਰਚ ਦਾ ਵੀ ਜਾਇਜ਼ਾ ਲਿਆ ਗਿਆ। ਆਗੂਆਂ ਨੇ ਕਿਹਾ ਕਿ ਇਸ ਲਈ ਸੰਘਰਸ਼ ਦੇ ਅਗਲੇ ਪੜਾਅ ਵਜੋਂ ਕਿਸਾਨਾਂ ਵੱਲੋਂ 15 ਅਗਸਤ ਨੂੰ ਬਲਾਕ ਪੱਧਰੀ ਇਕੱਠ/ਕਾਨਫਰੰਸਾਂ ਕਰਕੇ, ਕਾਲੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …