ਜਲੰਧਰ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਉਪ ਪ੍ਰਧਾਨ ਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਜ਼ਹਿਰੀਲੀ ਸ਼ਰਾਬ ਕਾਰਨ ਪੰਜਾਬ ਵਿੱਚ ਹੋਈਆਂ ਮੌਤਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਹੀ ਆਬਕਾਰੀ ਵਿਭਾਗ ਹੈ ਇਸ ਲਈ ਉਹ ਸਿੱਧੇ ਤੌਰ ‘ਤੇ ਇਸ ਘਟਨਾ ਲਈ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਜਾਰੀ ਬਿਆਨ ਵਿੱਚ ਕਿਹਾ ਕਿ ਪੁਲਿਸ ਜਾਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਸਰਕਾਰ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਲੋਕਾਂ ਨੂੰ ਨੌਕਰੀਆਂ ਤਾਂ ਕੀ ਮਿਲਣੀਆਂ ਸੀ ਸਗੋਂ ਉਨ੍ਹਾਂ ਦੇ ਘਰ ਮੌਤ ਦਾ ਸਾਮਾਨ ਸ਼ਰਾਬ ਦੇ ਰੂਪ ਵਿੱਚ ਜ਼ਰੂਰ ਪਹੁੰਚਾ ਦਿੱਤਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …