Breaking News
Home / ਭਾਰਤ / ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 20 ਲੱਖ 35 ਹਜ਼ਾਰ ਤੱਕ ਅੱਪੜਿਆ

ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 20 ਲੱਖ 35 ਹਜ਼ਾਰ ਤੱਕ ਅੱਪੜਿਆ

Image Courtesy :jagbani(punjabkesar)

ਲੰਘੇ 24 ਘੰਟਿਆਂ ਦੌਰਾਨ 62 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਾਮਲਿਆਂ ਦੀ ਰਫਤਾਰ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਅਤੇ ਹੁਣ ਇਹ ਅੰਕੜਾ 20 ਲੱਖ 35 ਹਜ਼ਾਰ ਤੱਕ ਅੱਪੜ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ਵਿਚ 62 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ। ਭਾਰਤ ਵਿਚ ਹੁਣ ਤੱਕ 14 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 42 ਹਜ਼ਾਰ ਦੇ ਕਰੀਬ ਹੋ ਗਈ ਹੈ। ਧਿਆਨ ਰਹੇ ਕਿ ਲੰਘੇ 7 ਦਿਨਾਂ ਦੌਰਾਨ ਭਾਰਤ ‘ਚ 4 ਲੱਖ ਦੇ ਕਰੀਬ ਕਰੋਨਾ ਮਾਮਲੇ ਸਾਹਮਣੇ ਆਏ, ਜੋ ਕਿ ਬਾਕੀ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਹੈ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 93 ਲੱਖ ਤੋਂ ਪਾਰ ਹੋ ਚੁੱਕੀ ਹੈ ਅਤੇ 1 ਕਰੋੜ 24 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 7 ਲੱਖ 18 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …