![](https://parvasinewspaper.com/wp-content/uploads/2020/08/1-1-300x214.jpg)
ਕਿਹਾ – 21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਕੌਮੀ ਸਿੱਖਿਆ ਨੀਤੀ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ 21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ। ਕੌਮੀ ਸਿੱਖਿਆ ਨੀਤੀ ਤਹਿਤ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਸੰਤੁਸ਼ਟੀ ਜ਼ਾਹਿਰ ਕੀਤੀ ਕਿ ਮੁਲਕ ਵਿੱਚ ਕਿਸੇ ਵੀ ਖੇਤਰ ਜਾਂ ਵਰਗ ਨਾਲ ਪੱਖਪਾਤ ਸਬੰਧੀ ਕੋਈ ਸ਼ਿਕਾਇਤ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ ਦੀ ਮੁਲਕ ਵਿੱਚ ਵਿਆਪਕ ਚਰਚਾ ਹੋ ਰਹੀ ਹੈ। ਵੱਖ ਵੱਖ ਖੇਤਰਾਂ ਦੇ ਲੋਕ, ਵੱਖ ਵੱਖ ਵਿਚਾਰਧਾਰਾਵਾਂ ਦੇ ਲੋਕ, ਆਪਣੇ ਵਿਚਾਰ ਪ੍ਰਗਟਾ ਰਹੇ ਹਨ ਅਤੇ ਇਸ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਸਿਹਤਮੰਦ ਚਰਚਾ ਹੈ ਅਤੇ ਲੋਕ ਵਰ੍ਹਿਆਂ ਪੁਰਾਣੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਵੀ ਚਾਹੁੰਦੇ ਸਨ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀ ਸਿੱਖਿਆ ਨੀਤੀ ਵਿਚ ਵੱਡੇ ਬਦਲਾਅ ਕੀਤੇ ਹਨ।