-1.3 C
Toronto
Sunday, November 9, 2025
spot_img
Homeਪੰਜਾਬਮੱਧ ਪ੍ਰਦੇਸ਼ ਵਿਚ ਪੁਲਿਸ ਵਲੋਂ ਸਿੱਖ ਵਿਅਕਤੀ 'ਤੇ ਤਸ਼ੱਦਦ

ਮੱਧ ਪ੍ਰਦੇਸ਼ ਵਿਚ ਪੁਲਿਸ ਵਲੋਂ ਸਿੱਖ ਵਿਅਕਤੀ ‘ਤੇ ਤਸ਼ੱਦਦ

Image Courtesy :babushahi

ਲੌਂਗੋਵਾਲ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਬੜਵਾਨੀ ਦੇ ਪਿੰਡ ਪਲਸੂਦ ‘ਚ ਗ੍ਰੰਥੀ ਪ੍ਰੇਮ ਸਿੰਘ ਖ਼ਾਲਸਾ ਦੀ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰ੍ਹੇਆਮ ਮਾਰ ਕੁਟਾਈ ਕੀਤੀ ਗਈ ਅਤੇ ਉਸਨੂੰ ਕੇਸਾਂ ਤੋਂ ਫੜ ਕੇ ਘੜੀਸਿਆ ਗਿਆ। ਪੁਲਿਸ ਦੀ ਇਸ ਘਿਨੌਣੀ ਕਾਰਵਾਈ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਪੁਲਿਸ ਦੀ ਇਸ ਜ਼ਾਲਮਾਨਾ ਕਾਰਵਾਈ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਕ ਗੁਰਸਿੱਖ ਨਾਲ ਦੁਰਵਿਹਾਰ ਅਤੇ ਕੇਸਾਂ ਦੀ ਤੌਹੀਨ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਜਿਥੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਉਥੇ ਹੀ ਮਨੁੱਖਤਾ ਨੂੰ ਵੀ ਸ਼ਰਮਸ਼ਾਰ ਕਰਦਾ ਹੈ। ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਾਸੋਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨ ਅਨੁਸਾਰ ਕਰੜੀ ਸਜ਼ਾ ਦੇ ਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ।

RELATED ARTICLES
POPULAR POSTS