ਸੁਖਬੀਰ ਬਾਦਲ ਦੀ ਅਗਵਾਈ ‘ਚ ਐੱਸ.ਐੱਸ.ਪੀ. ਦਫ਼ਤਰ ਅੱਗੇ ਧਰਨਾ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਨੇੜਲੇ ਪਿੰਡ ਕਲਿਆਣ ਦੇ ਗੁਰਦੁਆਰਾ ਸ੍ਰੀ ਅਰਦਾਸ ਪੁਰਾ ਸਾਹਿਬ ਤੋਂ ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੇ ਸਫਰੀ ਸਰੂਪ ਗੁੰਮ ਹੋਣ ਦੇ ਮਾਮਲਾ ਅਜੇ ਤੱਕ ਸੁਲਝਿਆ ਨਹੀਂ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਐਸਪੀ ਦਫ਼ਤਰ ਪਟਿਆਲਾ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਮੌਕੇ ਸੁਖਬੀਰ ਨੇ ਕਿਹਾ ਕਿ ਜਦੋਂ ਤੱਕ ਗੁਰੂ ਗ੍ਰੰਥ ਸਾਹਿਬ ਜੀ ਦਾ ਗੁੰਮ ਹੋਇਆ ਸਰੂਪ ਸੰਗਤ ਦੇ ਸਨਮੁਖ ਨਹੀਂ ਹੋ ਜਾਂਦਾ ਅਕਾਲੀ ਦਲ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਸਿਆਸਤ ਨਹੀਂ ਕਰਨਾ ਚਾਹੁੰਦੇ ਸਗੋਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੀ ਬਹਾਲੀ ਲਈ ਹਮੇਸ਼ਾ ਤੱਤਪਰ ਰਹਿਣਗੇ। ਧਰਨੇ ਨੂੰ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਅਟਵਾਲ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …