![](https://parvasinewspaper.com/wp-content/uploads/2020/08/2020_5image_01_00_381026136012-ll-300x180.jpg)
ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ
ਜਲੰਧਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਕਾਂਗਰਸ ਦੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਨੂੰ ਰਿਪੋਰਟ ਸੌਂਪ ਦਿੱਤੀ ਗਈ। ਇਸ ਰਿਪੋਰਟ ਵਿਚ ਜਾਖੜ ਨੇ ਦੂਲੋਂ ਅਤੇ ਬਾਜਵਾ ਨੂੰ ਕਾਂਗਰਸ ਪਾਰਟੀ ਵਿਚੋਂ ਕੱਢਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਜਾਖੜ ਨੇ ਸੋਨੀਆ ਗਾਂਧੀ ਨੂੰ ਵੀ ਪੱਤਰ ਲਿਖਿਆ ਸੀ। ਧਿਆਨ ਰਹੇ ਕਿ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਦੂਲੋਂ ਅਤੇ ਬਾਜਵਾ ਨੇ ਕੈਪਟਨ ਸਰਕਾਰ ਖਿਲਾਫ ਝੰਡਾ ਚੁੱਕਿਆ ਹੈ ਅਤੇ ਸਮੁੱਚੀ ਪੰਜਾਬ ਕੈਬਨਿਟ ਇਨ੍ਰਾਂ ਦੋਵਾਂ ਦੇ ਖਿਲਾਫ ਹੋਈ ਪਈ ਹੈ। ਉਧਰ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਸੁਨੀਲ ਜਾਖੜ ਸਾਨੂੰ ਪਾਰਟੀ ਵਿਚੋਂ ਕੱਢਣ ਵਾਲਾ ਕੌਣ ਹੁੰਦਾ ਹੈ। ਇਸੇ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਨੂੰ ਨਸੀਹਤ ਦਿੱਤੀ ਕਿ ਉਨ੍ਹਾਂ ਨੂੰ ਮੀਡੀਆ ਵਿਚ ਕਿਸੇ ਤਰ੍ਹਾਂ ਦਾ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।