Breaking News
Home / ਪੰਜਾਬ / ਭਾਜਪਾ ਕਾਰਕੁੰਨਾਂ ਨੇ ਵੀ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਭਾਜਪਾ ਕਾਰਕੁੰਨਾਂ ਨੇ ਵੀ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਬਾਹਰ ਲੱਗੇ ਮੁਰਦਾਬਾਦ ਦੇ ਨਾਅਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਾਰੀਆਂ ਵਿਰੋਧੀ ਪਾਰਟੀਆਂ ਹੱਥ ਹੁਣ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਲੱਗ ਗਿਆ ਅਤੇ ਇਹ ਸਾਰੀਆਂ ਪਾਰਟੀਆਂ ਵਿਰੋਧ ਪ੍ਰਦਰਸ਼ਨਾਂ ‘ਤੇ ਉਤਰ ਆਈਆਂ ਹਨ। ਇਸ ਦੇ ਚੱਲਦਿਆਂ ਭਾਜਪਾ ਯੁਵਾ ਮੋਰਚੇ ਦੇ ਵਰਕਰਾਂ ਨੇ ਪੰਜਾਬ ਵਿਚ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀ ਰਿਹਾਇਸ਼ ਮੂਹਰੇ ਧਰਨਾ ਪ੍ਰਦਰਸ਼ਨ ਕੀਤੇ ਅਤੇ ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਸੰਗਰੂਰ ਵਿਚ ਭਾਜਪਾ ਕਾਰਕੁੰਨਾਂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਧਰਨਾ ਦਿੱਤਾ। ਇਸੇ ਤਰ੍ਹਾਂ ਗੁਰੂ ਹਰਸਹਾਏ ਵਿਖੇ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਵੀ ਪ੍ਰਦਰਸ਼ਨ ਕੀਤਾ ਗਿਆ। ਜਲੰਧਰ ਵਿਚ ਵੀ ਪਰਗਟ ਸਿੰਘ ਅਤੇ ਹੋਰ ਕਾਂਗਰਸੀ ਵਿਧਾਇਕਾਂ ਦੇ ਦਫਤਰਾਂ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਨਵਜੋਤ ਸਿੰਘ ਸਿੱਧੂ ਦੇ ਘਰ ਬਾਹਰ ਵੀ ਭਾਜਪਾ ਕਾਰਕੁੰਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਤੇ ਭਾਜਪਾ ਕਾਰਕੁੰਨਾਂ ਵਿਚ ਝੜਪ ਵੀ ਹੋਈ। ਪ੍ਰਦਰਸ਼ਨਕਾਰੀ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਭਾਜਪਾ ਕਾਰਕੁਨਾਂ ਵੱਲੋਂ ਵਿਧਾਇਕ ਰਾਜ ਕੁਮਾਰ ਵੇਰਕਾ, ਕੈਬਨਿਟ ਮੰਤਰੀ ਓਪੀ ਸੋਨੀ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਘਰ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ।

Check Also

ਦਿਲਰੋਜ਼ ਨੂੰ ਜਿੰਦਾ ਦਫ਼ਨਾਉਣ ਵਾਲੀ ਨੀਲਮ ਨੂੰ ਲੁਧਿਆਣਾ ਕੋਰਟ ਨੇ ਸੁਣਾਈ ਮੌਤ ਦੀ ਸਜ਼ਾ

ਆਰੋਪੀ ਨੀਲਮ ਨੇ ਸਾਲ 2021 ’ਚ ਦਿੱਤਾ ਸੀ ਘਟਨਾ ਨੂੰ ਅੰਜ਼ਾਮ ਲੁਧਿਆਣਾ/ਬਿਊਰੋ ਨਿਊਜ਼ : ਢਾਈ …