ਮਜੀਠੀਆ ਨੇ ਕੈਪਟਨ ਦੀ ਤਰਨਤਾਰਨ ਫੇਰੀ ਨੂੰ ਦੱਸਿਆ ਸਿਰਫ ਖਾਨਾਪੂਰਤੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਅੱਜ ਚੰਡੀਗੜ੍ਹ ‘ਚ ਰਾਜ ਭਵਨ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਬਿਕਰਮ ਸਿੰਘ ਮਜੀਠੀਆ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਕਈ ਅਕਾਲੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ। ਅਕਾਲੀ ਦਲ ਨੇ ਅੱਜ ਗਵਰਨਰ ਹਾਊਸ ਦੇ ਬਾਹਰ ਪ੍ਰਦਰਸ਼ਨ ਕਰਨਾ ਸੀ, ਪਰ ਪੁਲਿਸ ਨੇ ਇਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਅਕਾਲੀ ਆਗੂਆਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਸੀਬੀਆਈ ਕੋਲੋਂ ਕਰਵਾਈ ਜਾਵੇ। ਇਸ ਮੌਕੇ ਮਜੀਠੀਆ ਨੇ ਕੈਪਟਨ ਅਮਰਿੰਦਰ ਦੀ ਤਰਨਤਾਰਨ ਫੇਰੀ ਨੂੰ ਮਹਿਜ਼ ਇਕ ਖਾਨਾਪੂਰਤੀ ਦੱਸਿਆ। ਉਨ੍ਹਾਂ ਕਿਹਾ ਕਿ ਕੈਪਟਨ ਨੇ ਆਰੋਪੀਆਂ ਖਿਲਾਫ ਕਾਰਵਾਈ ਤਾਂ ਕੀ ਕਰਨੀ ਸੀ, ਆਰੋਪੀ ਤਾਂ ਕੈਪਟਨ ਅਮਰਿੰਦਰ ਦੇ ਨਾਲ ਹੀ ਘੁੰਮਦੇ ਰਹੇ।
Check Also
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਨੂੰ ਦੱਸਿਆ ਕਿਸਾਨੀ ਵਿਰੋਧੀ
ਕਿਹਾ : ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਭਾਜਪਾ ਦੀ ਘਟੀਆ ਮਾਨਸਿਕਤਾ ਚੰਡੀਗੜ੍ਹ/ਬਿਊਰੋ ਨਿਊਜ਼ …