Breaking News
Home / ਪੰਜਾਬ / ਜ਼ਹਿਰੀਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ 2 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕੀਤੀ

ਜ਼ਹਿਰੀਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ 2 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕੀਤੀ

ਕੈਪਟਨ ਅਮਰਿੰਦਰ ਨੇ ਤਰਨਤਾਰਨ ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਾ ਵੀ ਦਿੱਤਾ ਭਰੋਸਾ
ਤਰਨਤਾਰਨ/ਬਿਊਰੋ ਨਿਊਜ਼
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀ ਕੇ 121 ਵਿਅਕਤੀਆਂ ਦੀ ਜਾਨ ਚਲੀ ਸੀ। ਵਿਰੋਧੀ ਪਾਰਟੀਆਂ ਨੂੰ ਵੀ ਪੰਜਾਬ ਸਰਕਾਰ ਨੂੰ ਘੇਰਨ ਦਾ ਮੌਕਾ ਮਿਲ ਗਿਆ ਅਤੇ ਕੈਪਟਨ ਅਮਰਿੰਦਰ ਦੀ ਕਾਫੀ ਆਲੋਚਨਾ ਹੋਈ। ਇਸੇ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਨਤਾਰਨ ਪਹੁੰਚੇ ਜਿੱਥੇ ਜ਼ਹਿਰੀਲੀ ਸ਼ਰਾਬ ਨਾਲ ਜ਼ਿਆਦਾ ਮੌਤਾਂ ਹੋਈਆਂ। ਇਸ ਮੌਕੇ ਕੈਪਟਨ ਅਮਰਿੰਦਰ ਨੇ ਪੀੜਤ ਪਰਿਵਾਰਾਂ ਨੂੰ ਦਿੱਤੀ ਗਈ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਅਤੇ ਹਰੇਕ ਪੀੜਤ ਘਰ ਵਿਚ ਸਰਕਾਰੀ ਨੌਕਰੀ ਦਾ ਵੀ ਭਰੋਸਾ ਦਿੱਤਾ। ਕੈਪਟਨ ਨੇ ਕਿਹਾ ਕਿ ਉਮਰ ਦੇ ਹਿਸਾਬ ਨਾਲ ਸਰਕਾਰੀ ਨੌਕਰੀਆਂ ਵੀ ਦਿਆਂਗੇ ਅਤੇ ਪੀੜਤ ਪਰਿਵਾਰਾਂ ਨੂੰ ਪੱਕੇ ਮਕਾਨ ਵੀ ਬਣਾ ਕੇ ਦਿੱਤੇ ਜਾਣਗੇ। ਧਿਆਨ ਰਹੇ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਵਿਅਕਤੀਆਂ ਦੀ ਅੱਖਾਂ ਦੀ ਰੋਸ਼ਨੀ ਵੀ ਚਲੀ ਗਈ ਸੀ, ਉਨ੍ਹਾਂ ਲਈ ਵੀ ਕੈਪਟਨ ਅਮਰਿੰਦਰ ਨੇ 5 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ। ਇਸ ਮੌਕੇ ਕੈਪਟਨ ਨੇ ਮੁੜ ਦੁਹਰਾਇਆ ਕਿ ਦੋਸ਼ੀ ਵਿਅਕਤੀਆਂ ‘ਤੇ ਕਤਲ ਦੇ ਪਰਚੇ ਦਰਜ ਹੋਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਹਾਲਤ ਵੀ ਬਖਸ਼ਿਆ ਨਹੀਂ ਜਾਵੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …