ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਹੋਏ ਆਹਮੋ ਸਾਹਮਣੇ
ਪਟਿਆਲਾ/ਬਿਊਰੋ ਨਿਊਜ਼
ਪਠਾਨਕੋਟ ਦੇ ਅੱਤਵਾਦੀ ਹਮਲੇ ਵਿੱਚ ਕੇਂਦਰੀ ਅਰਧ ਸੁਰੱਖਿਆ ਬਲਾਂ ਦਾ ਖ਼ਰਚ ਮੁਆਫ਼ ਕਰਾਉਣ ਦੇ ਸਿਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਅਕਾਲੀ-ਭਾਜਪਾ ਸਰਕਾਰ ਆਹਮੋ-ਸਾਹਮਣੇ ਹੋ ਗਏ ਹਨ। ‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਤੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇਹ ਖਰਚ ਮੁਆਫ ਕਰਵਾਇਆ ਹੈ। ਦੂਜੇ ਪਾਸੇ ਅੱਜ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਦੇ ਕਹਿਣ ‘ਤੇ ਹੀ ਕੇਂਦਰ ਵੱਲੋਂ 7 ਕਰੋੜ ਰੁਪਏ ਮੁਆਫ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਖਰਚ ਮਾਫ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਭਗਵੰਤ ਮਾਨ ਤੇ ਪ੍ਰੋ. ਸਾਧੂ ਸਿੰਘ ਵੱਲੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇਸ ਸਬੰਧੀ 9 ਮਾਰਚ ਨੂੰ ਪੱਤਰ ਲਿਖਿਆ ਸੀ। ਇਸ ਦਾ ਜਵਾਬ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ 8 ਜੁਲਾਈ ਨੂੰ ਪੱਤਰ ਲਿਖ ਕੇ ਦਿੱਤਾ। ਪੱਤਰ ਵਿੱਚ ਆਖਿਆ ਗਿਆ ਸੀ ਕਿ ਜੇਕਰ ਗ੍ਰਹਿ ਮੰਤਰੀ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨਦੇ ਤਾਂ ਦੋਵਾਂ ਸੰਸਦ ਮੈਂਬਰਾਂ ਨੇ ਆਪਣੇ ਸੰਸਦ ਕੋਟੇ ਵਿੱਚੋਂ ਇਹ ਖ਼ਰਚ ਦੇਣ ਦੀ ਪੇਸ਼ਕਸ਼ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਹ ਖ਼ਰਚ ਮੁਆਫ਼ ਕਰਨ ਬਾਰੇ ਪਿਛਲੇ ਦਿਨੀਂ ਜਾਣਕਾਰੀ ਵੀ ਦਿੱਤੀ ਸੀ।
Check Also
ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …