ਸਚਿਨ ਪਾਇਲਟ ਨੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਸਥਾਨ ਵਿਚ ਆਉਂਦੀ 14 ਅਗਸਤ ਨੂੰ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਚਿਨ ਪਾਇਲਟ ਨੇ ਦਿੱਲੀ ਵਿਚ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਨ੍ਹਾਂ ਆਗੂਆਂ ਵਿਚ ਕਰੀਬ ਡੇਢ ਘੰਟੇ ਤੱਕ ਗੱਲਬਾਤ ਹੋਈ ਅਤੇ ਮੰਨਿਆ ਜਾ ਰਿਹਾ ਹੈ ਕਿ ਪਾਇਲਟ ਦਾ ਪਾਰਟੀ ਵਿਚ ਵਾਪਸੀ ਦਾ ਰਸਤਾ ਨਿਕਲ ਸਕਦਾ ਹੈ। ਜ਼ਿਕਰਯੋਗ ਹੈ ਕਿ ਸਚਿਨ ਪਾਇਲਟ ਖੇਮੇ ਦੇ ਵਿਧਾਇਕਾਂ ਦਾ ਕਹਿਣਾ ਹੈ ਕਿ ਸਾਡੀ ਨਰਾਜ਼ਗੀ ਪਾਰਟੀ ਨਾਲ ਨਹੀਂ, ਸਗੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਹੈ। ਉਧਰ ਪਾਰਟੀ ਹਾਈਕਮਾਨ ਦਾ ਕਹਿਣਾ ਹੈ ਕਿ ਰਾਜਸਥਾਨ ਵਿਚ ਚੱਲ ਰਿਹਾ ਸਿਆਸੀ ਸੰਕਟ ਸੁਲਝਾ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਅਹੁਦੇ ਬਾਰੇ ਕੋਈ ਗੱਲ ਨਹੀਂ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਾਰੇ ਦਲਾਂ ਦੇ ਵਿਧਾਇਕਾਂ ਨੂੰ ਇਕ ਭਾਵੁਕ ਚਿੱਠੀ ਲਿਖ ਕੇ ਕਿਹਾ ਸੀ ਕਿ ਸਰਕਾਰ ਡੇਗਣ ਦੀ ਸਾਜਿਸ਼ ਦਾ ਹਿੱਸਾ ਨਾ ਬਣਿਆ ਜਾਵੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …