
ਮੋਦੀ ਸਰਕਾਰ ਨੂੰ ਦਿੱਤੇ ਤਿੰਨ ਸੁਝਾਅ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਅਰਥ ਵਿਵਸਥਾ ਬੁਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਅਤੇ ਦੇਸ਼ ਮੰਦੀ ਦੀ ਮਾਰ ਝੱਲ ਰਿਹਾ ਹੈ। ਕਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਦੇ ਸਾਹਮਣੇ ਹੋਰ ਸੰਕਟ ਆਣ ਖੜ੍ਹੇ ਹੋਏ ਹਨ। ਇਸ ਦੇ ਚੱਲਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਨਰਿੰਦਰ ਮੋਦੀ ਸਰਕਾਰ ਨੂੰ ਅਰਥਚਾਰੇ ਵਿਚ ਸੁਧਾਰ ਲਈ ਤਿੰਨ ਸੁਝਾਅ ਦਿੱਤੇ ਹਨ। ਡਾ. ਮਨਮੋਹਨ ਸਿੰਘ ਨੇ ਸਰਕਾਰ ਨੂੰ ਪਹਿਲਾ ਸੁਝਾਅ ਇਹ ਦਿੱਤਾ ਕਿ ਲੋਕਾਂ ਦੀ ਰੋਜ਼ੀ ਰੋਟੀ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਨੌਕਰੀਆਂ ਬਚਾਉਣ ਲਈ ਸਰਕਾਰ ਉਪਰਾਲੇ ਕਰੇ। ਡਾ. ਮਨਮੋਹਨ ਸਿੰਘ ਨੇ ਦੂਜੇ ਸੁਝਾਅ ਵਿਚ ਕਿਹਾ ਕਿ ਸਰਕਾਰ ਨੂੰ ਸਰਕਾਰੀ ਕ੍ਰੈਡਿਟ ਗਰੰਟੀ ਪ੍ਰੋਗਰਾਮਾਂ ਰਾਹੀਂ ਵਪਾਰਕ ਉਦਯੋਗਾਂ ਨੂੰ ਲੋੜੀਂਦੀ ਪੂੰਜੀ ਮੁਹੱਈਆ ਕਰਵਾਉਣੀ ਚਾਹੀਦੀ ਹੈ। ਤੀਜੇ ਸੁਝਾਅ ਵਿਚ ਡਾ. ਮਨਮੋਹਨ ਸਿੰਘ ਹੁਰਾਂ ਨੇ ਕਿਹਾ ਕਿ ਸਰਕਾਰ ਨੂੰ ਵਿੱਤੀ ਸੈਕਟਰ ਵਿਚ ਸੁਧਾਰ ਕਰਨਾ ਪਵੇਗਾ।