ਮਾਨਸਾ/ਬਿਊਰੋ ਨਿਊਜ਼
ਸੀਨੀਅਰ ਅਕਾਲੀ ਆਗੂ ਅਤੇ ਮਾਨਸਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲੋਂ ਸਦਾ ਲਈ ਤੋੜ ਵਿਛੋੜਾ ਕਰ ਲਿਆ। ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖ ਸਿਧਾਂਤਾਂ ਤੋਂ ਥਿੜਕਿਆ ਕਰਾਰ ਦਿੱਤਾ। ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਆਪਣੇ ਪੰਥਕ ਅਤੇ ਪੰਜਾਬ ਪ੍ਰਤੀ ਸਿਧਾਂਤਾਂ ਤੇ ਸਟੈਂਡ ਤੋਂ ਹਿੱਲ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕੇਂਦਰੀ ਖੇਤੀ ਆਰਡੀਨੈਂਸਾਂ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਸੁਧਾਰ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਨਾਲ ਡੂੰਘੇ ਮਤਭੇਦ ਸਨ, ਜਿਸ ਕਾਰਨ ਉਨ੍ਹਾਂ ਅਸਤੀਫਾ ਦਿੱਤਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …