ਸਾਬਕਾ ਮੰਤਰੀ ਸ਼ਰਨਜੀਤ ਢਿੱਲੋਂ ਸਣੇ ਕਈ ਅਕਾਲੀ ਆਗੂ ਤੇ ਵਰਕਰ ਗ੍ਰਿਫ਼ਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕੈਪਟਨ ਸਰਕਾਰ ਦੀ ਬਰਖਾਸਤਗੀ ਨੂੰ ਲੈ ਕੇ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਸੰਘਰਸ਼ ਦੇ ਅੱਜ ਚੌਥੇ ਦਿਨ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋ ਦੀ ਅਗਵਾਈ ਵਿਚ ਰਾਜ ਭਵਨ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਨੇ ਅਕਾਲੀ ਆਗੂਆਂ ਨੂੰ ਪਹਿਲਾਂ ਹੀ ਰੋਕ ਕੇ ਹਿਰਾਸਤ ਵਿਚ ਲੈ ਲਿਆ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ। ਇਸ ਮੌਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਇਸ ਲਈ ਪੰਜਾਬ ਸਰਕਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਿਕਰਮ ਮਜੀਠੀਆ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਵਿਚ ਵੀ ਰੋਸ ਪ੍ਰਦਰਸ਼ਨ ਹੋ ਚੁੱਕਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …