ਰਾਜਿੰਦਰ ਕੌਰ ਭੱਠਲ ਨੇ ਕਿਹਾ – ‘ਆਪ’ ਦਾ ਵੀ ਪੰਜਾਬ ਵਿਚ ਕੋਈ ਅਧਾਰ ਨਹੀਂ
ਲਹਿਰਾਗਾਗਾ/ਬਿਊਰੋ ਨਿਊਜ਼
ਬਾਦਲਾਂ ਤੇ ਸੁਖਦੇਵ ਸਿੰਘ ਢੀਂਡਸਾ ਦੀ ਲੜਾਈ ਗੋਲਕ ਤੱਕ ਹੀ ਸੀਮਤ ਹੈ। ਇਹ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ ‘ਚ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਈ ਹਿੱਸਆਂ ਵਿੱਚ ਵੰਡਿਆ ਜਾ ਚੁੱਕਾ ਹੈ ਤੇ ਇਸ ਦੀ ਹੁਣ ਪੰਜਾਬ ਵਿੱਚ ਕੋਈ ਹੋਂਦ ਨਹੀਂ ਰਹੀ ਅਤੇ ਕੋਈ ਵੀ ਧਿਰ ਅਕਾਲੀ ਦਲ ਨੂੰ ਮੂੰਹ ਨਹੀਂ ਲਾ ਰਹੀ। ਭੱਠਲ ਹੋਰਾਂ ਨੇ ਕਿਹਾ ਕਿ ਬਾਦਲ-ਢੀਂਡਸਾ ਪਰਿਵਾਰਾਂ ਦੀ ਲੜਾਈ ਹੁਣ ਸਿਰਫ ਗੋਲਕਾਂ ਤੱਕ ਸੀਮਤ ਹੈ। ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਤੋਂ ਕੋਈ ਆਸ ਨਹੀਂ ਰਹੀ, ਨਾ ਹੀ ਲੋਕ ਇਨ੍ਹਾਂ ਨੂੰ ਮੂੰਹ ਲਾਉਂਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਸਿਆਸੀ ਲੀਹ ਤੋਂ ਲਹਿ ਚੁੱਕਿਆ ਹੈ ਜਦੋਂ ਕਿ ਕਾਂਗਰਸ ਹੀ ਰਾਸ਼ਟਰੀ ਪਾਰਟੀ ਹੈ, ਜੋ ਸੰਵਿਧਾਨ ਵਿੱਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਹੈ। ਭੱਠਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਲੋਕਾਂ ਵਿੱਚ ਕੋਈ ਆਧਾਰ ਨਹੀਂ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …