ਕਿਹਾ – ਬਾਦਲਾਂ ਅਤੇ ਮਜੀਠੀਆ ਵਰਗਿਆਂ ‘ਤੇ ਵੀ ਇਹ ਫੈਸਲਾ ਹੋਵੇ ਲਾਗੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਕਾਂਗਰਸ ਦੇ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਕੋਲੋਂ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈ ਲਈ ਸੀ ਅਤੇ ਜਿਸ ਨਾਲ ਬਾਜਵਾ ਦਾ ਕੈਪਟਨ ਸਰਕਾਰ ਨਾਲ ਕਲੇਸ਼ ਹੋਰ ਡੂੰਘਾ ਹੋ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਵੀ ਆਪਣੀ ਗੱਲ ਕਹਿਣ ਦਾ ਮੌਕਾ ਮਿਲ ਗਿਆ। ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਤੋਂ ਪੰਜਾਬ ਪੁਲਿਸ ਦੀ ਸੁਰੱਖਿਆ ਖੋਹ ਲਈ ਗਈ ਹੈ ਪਰ ਅਜਿਹਾ ਫੈਸਲਾ ਬਾਦਲ ਪਰਿਵਾਰ ਅਤੇ ਬਿਕਰਮ ਮਜੀਠੀਆ ਵਰਗੇ ਲੀਡਰਾਂ ‘ਤੇ ਕਦੋਂ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਤੇ ਮਜੀਠੀਆ ਕੋਲ ਵੱਡੀ ਗਿਣਤੀ ਵਿਚ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਦੀ ਸੁਰੱਖਿਆ ਛਤਰੀ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਅਤੇ ਦੂਲੋ ਕੈਪਟਨ ਦੀ ਭ੍ਰਿਸ਼ਟ, ਨਾਕਾਮ ਸਰਕਾਰ ਬਾਰੇ ਜੋ ਇਲਜ਼ਾਮ ਲਗਾ ਰਹੇ ਹਨ, ਆਮ ਆਦਮੀ ਪਾਰਟੀ ਪਹਿਲਾਂ ਹੀ ਇਹ ਸਭ ਕੁਝ ਕਹਿੰਦੀ ਆਈ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …