ਕਿਸਾਨ ਜਥੇਬੰਦੀਆਂ ਨੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਘਰਾਂ ਬਾਹਰ ਕੀਤੇ ਪ੍ਰਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦਾ ਪੰਜਾਬ ਵਿਚ ਡਟ ਕੇ ਵਿਰੋਧ ਹੋ ਰਿਹਾ ਹੈ। ਕਿਸਾਨ ਵਿਰੋਧੀ ਇਨ੍ਹਾਂ ਖੇਤੀ ਆਰਡੀਨੈਂਸਾਂ ਖਿਲਾਫ ਕੁੱਲ ਹਿੰਦ ਕਿਸਾਨ ਤਾਲਮੇਲ ਸੰਗਠਨ ਦੇ ਝੰਡੇ ਹੇਠ ਕਿਸਾਨਾਂ ਦੀਆਂ 10 ਸੰਘਰਸ਼ੀਲ ਜਥੇਬੰਦੀਆਂ ਵੱਲੋਂ ਪੰਜਾਬ ਵਿਚ ਅੱਜ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਚੱਲਦਿਆਂ ਕਿਸਾਨਾਂ ਵਲੋਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਧਰਨੇ ਦਿੱਤੇ ਅਤੇ ਮੰਗ ਪੱਤਰ ਵੀ ਸੌਂਪੇ ਗਏ। ਕਿਸਾਨਾਂ ਵੱਲੋਂ ਸਕੂਟਰ ਮੋਟਰਸਾਈਕਲ ਅਤੇ ਕਾਰਾਂ ‘ਤੇ ਸਵਾਰ ਹੋ ਕੇ ਰੋਸ ਮਾਰਚ ਵੀ ਕੱਢੇ ਗਏ। ਜ਼ਿਕਰਯੋਗ ਹੈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਬਾਹਰ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤੇ ਅਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …