-2.9 C
Toronto
Wednesday, February 25, 2026
spot_img
Homeਪੰਜਾਬਪੰਜਾਬ 'ਚ ਕਰੋਨਾ ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਤੋਂ ਪਾਰ

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਤੋਂ ਪਾਰ

Image Courtesy :jagbani(punjabkesar)

ਪੰਜਾਬ ਰਾਜ ਭਵਨ ਵਿਚ ਵੀ ਪਹੁੰਚਿਆ ਕਰੋਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 16 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਤੋਂ ਜ਼ਿਆਦਾ ਹੈ ਅਤੇ 600 ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਲੰਘੇ 24 ਘੰਟਿਆਂ ਦੌਰਾਨ 1 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 24 ਮੌਤਾਂ ਵੀ ਹੋ ਗਈਆਂ। ਇਸ ਦੇ ਚੱਲਦਿਆਂ ਪੰਜਾਬ ਰਾਜ ਭਵਨ ਵਿਚ ਵੀ ਕਰੋਨਾ ਪਹੁੰਚ ਚੁੱਕਿਆ ਹੈ ਅਤੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਬਾਲਾ ਮੁਰੂਗਨ ਸਮੇਤ ਪੰਜ ਅਧਿਕਾਰੀ ਕਰੋਨਾ ਪਾਜ਼ੇਟਿਵ ਪਾਏ ਗਏ। ਪੰਜਾਬ ਰਾਜ ਭਵਨ ਵਿਚ ਕਰੋਨਾ ਦੀ ਦਸਤਕ ਨਾਲ ਸਰਕਾਰ ਦੀ ਚਿੰਤਾ ਹੋਰ ਵੀ ਗਈ ਹੈ।

RELATED ARTICLES
POPULAR POSTS