
ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਮੁਖਰਜੀ ਹੋਰਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਹੜੇ ਵਿਅਕਤੀ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਹ ਆਪਣੇ ਟੈਸਟ ਜ਼ਰੂਰ ਕਰਵਾਉਣ। ਇਸੇ ਦੌਰਾਨ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 22 ਲੱਖ ਤੋਂ ਪਾਰ ਹੋ ਗਈ ਅਤੇ 16 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ ਵੀ 62 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਹਨ। ਧਿਆਨ ਰਹੇ ਕਿ ਦੇਸ਼ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੀ 45 ਹਜ਼ਾਰ ਤੋਂ ਜ਼ਿਆਦਾ ਹੈ। ਭਾਰਤ ਵਿਚ ਕਰੋਨਾ ਦੀ ਰਿਕਵਰੀ ਦਰ ਵੀ ਹੁਣ 70 ਫੀਸਦੀ ਤੱਕ ਪਹੁੰਚ ਗਈ ਹੈ।
ਇਸੇ ਦੌਰਾਨ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ ਤੋਂ ਪਾਰ ਹੋ ਚੁੱਕਾ ਹੈ ਅਤੇ 1 ਕਰੋੜ 29 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੀ 7 ਲੱਖ 34 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਅਮਰੀਕਾ, ਬ੍ਰਾਜ਼ੀਲ ਅਤੇ ਭਾਰਤ ਵਿਚ ਹੀ ਸਭ ਤੋਂ ਜ਼ਿਆਦਾ 50 ਫੀਸਦੀ ਯਾਨੀਕਿ 1 ਕਰੋੜ ਤੋਂ ਜ਼ਿਆਦਾ ਕਰੋਨਾ ਮਾਮਲੇ ਹਨ।