0.7 C
Toronto
Tuesday, February 10, 2026
spot_img
Homeਭਾਰਤਰਾਜਸਥਾਨ ਕਾਂਗਰਸ ਦਾ ਸਿਆਸੀ ਕਲੇਸ਼ ਨਿੱਬੜਿਆ

ਰਾਜਸਥਾਨ ਕਾਂਗਰਸ ਦਾ ਸਿਆਸੀ ਕਲੇਸ਼ ਨਿੱਬੜਿਆ

Image Courtesy :jagbani(punjabkesar)

ਗਹਿਲੋਤ ਨੇ ਕਿਹਾ – ਵਿਧਾਇਕਾਂ ਦੀ ਨਾਰਾਜ਼ਗੀ ਦੂਰ ਕਰਨਾ ਮੇਰੀ ਜ਼ਿੰਮੇਵਾਰੀ
ਜੈਪੁਰ/ਬਿਊਰੋ ਨਿਊਜ਼
ਰਾਜਸਥਾਨ ਵਿਚ ਲੰਘੇ ਇਕ ਮਹੀਨੇ ਤੋਂ ਚੱਲ ਰਿਹਾ ਸਿਆਸੀ ਡਰਾਮਾ ਹੁਣ ਨਿਬੜ ਗਿਆ ਹੈ ਅਤੇ ਹਾਈਕਮਾਨ ਦੇ ਦਖਲ ਤੋਂ ਬਾਅਦ ਸਚਿਨ ਪਾਇਲਟ ਦੇ ਤੇਵਰ ਵੀ ਨਰਮ ਪੈ ਗਏ। ਕਾਂਗਰਸੀ ਵਿਧਾਇਕਾਂ ਵੱਲੋਂ ਬਗਾਵਤ ਕਾਰਨ ਪੈਦਾ ਹੋਏ ਸੰਕਟ ਦੇ ਹੱਲ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਉਹ ਨਰਾਜ਼ ਵਿਧਾਇਕਾਂ ਦੀਆਂ ਸ਼ਿਕਾਇਤਾਂ ਨੂੰ ਜਾਣਨ ਦੀ ਕੋਸ਼ਿਸ਼ ਕਰਨਗੇ। ਗਹਿਲੋਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਮੇਰੀ ਜ਼ਿੰਮੇਵਾਰੀ ਹੈ ਕਿ ਵਿਧਾਇਕਾਂ ਦੀ ਨਾਰਾਜ਼ਗੀ ਦੂਰ ਕਰਾਂ। ਗਹਿਲੋਤ ਨੇ ਦੱਸਿਆ ਕਿ ਵਿਧਾਇਕਾਂ ਦੀਆਂ ਸ਼ਿਕਾਇਤਾਂ ਨੂੰ ਵੇਖਣ ਲਈ ਕਾਂਗਰਸ ਹਾਈ ਕਮਾਂਡ ਵੱਲੋਂ 3 ਮੈਂਬਰੀ ਕਮੇਟੀ ਬਣਾਈ ਗਈ ਹੈ।

RELATED ARTICLES
POPULAR POSTS