Breaking News
Home / ਪੰਜਾਬ / ਪੰਜਾਬ ‘ਚ ਕਤਲੋਗਾਰਦ ਦੀਆਂ ਘਟਨਾਵਾਂ ਵਧੀਆਂ

ਪੰਜਾਬ ‘ਚ ਕਤਲੋਗਾਰਦ ਦੀਆਂ ਘਟਨਾਵਾਂ ਵਧੀਆਂ

ਲੁਧਿਆਣਾ ‘ਚ ਅਕਾਲੀ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਕਤਲੋਗਾਰਦ ਦੀਆਂ ਘਟਨਾਵਾਂ ਵਿਚ ਦਿਨੋਂ ਦਿਨ ਵਾਧਾ ਹੂੰਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸੇਹ ਦੀ ਅਕਾਲੀ ਸਰਪੰਚ ਰਣਜੀਤ ਕੌਰ ਦੇ ਪੁੱਤਰ ਰਵਿੰਦਰ ਸਿੰਘ ਦਾ ਪਿੰਡ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਉਮਰ ਕਰੀਬ 38 ਸਾਲ ਦੀ ਦੱਸੀ ਜਾਂਦੀ ਹੈ। ਮ੍ਰਿਤਕ ਅਕਾਲੀ ਦਲ ਸਮਰਾਲਾ ਦਾ ਦਿਹਾਤੀ ਯੂਥ ਪ੍ਰਧਾਨ ਵੀ ਸੀ। ਜ਼ਿਕਰਯੋਗ ਹੈ ਕਿ ਇਸੇ ਅਕਾਲੀ ਸਰਪੰਚ ਦੇ ਪਹਿਲਾਂ ਵੀ ਇੱਕ ਪੁੱਤਰ ਦੀ ਹੱਤਿਆ ਕਰ ਦਿੱਤੀ ਗਈ ਸੀ।
ਇਸੇ ਦੌਰਾਨ ਮੋਗਾ ਵਿਚ ਪੈਂਦੇ ਕਸਬਾ ਬੱਧਨੀ ਕਲਾਂ ਦੇ ਇਕ ਨੌਜਵਾਨ ਹਰਦੀਪ ਸਿੰਘ ਨੇ ਲਾਈਵ ਹੋ ਕੇ ਆਤਮ ਹੱਤਿਆ ਕਰ ਲਈ। ਹਰਦੀਪ ਸਿੰਘ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜਿਸ ਵਿਚ ਉਸਨੇ ਆਪਣੇ ਸਹੁਰਿਆਂ ‘ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਵੀ ਲਗਾਏ। ਉਸ ਨੇ ਪੁਲਿਸ ਪ੍ਰਸ਼ਾਸਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਇਨ੍ਹਾਂ ਸਾਰਿਆਂ ‘ਤੇ ਸਖਤ ਕਾਰਵਾਈ ਕਰਨ ਦੀ ਗੱਲ ਵੀ ਆਖੀ ਹੈ।

Check Also

ਪੰਜਾਬ ਦਾ ਸਾਬਕਾ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਸੀਪੀ ਬਲਕਾਰ ਸਿੰਘ ਅੱਜ ਜਲੰਧਰ ’ਚ ਆਮ ਆਦਮੀ ਪਾਰਟੀ …