![](https://parvasinewspaper.com/wp-content/uploads/2020/08/index-1.jpg)
ਪੰਜਾਬ ਸਰਕਾਰ ਨੂੰ ਘੇਰਦਿਆਂ ਜਾਖੜ ਨੂੰ ਦੱਸਿਆ ਟੈਂਪਰੇਰੀ ਪ੍ਰਧਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਜ਼ਹਿਰੀਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼ਮਸ਼ੇਰ ਸਿੰਘ ਦੂਲੋਂ ਅੰਮ੍ਰਿਤਸਰ ਦੇ ਪਿੰਡ ਮੁੱਛਲ ਪਹੁੰਚੇ। ਦੂਲੋਂ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਨਾਜਾਇਜ਼ ਸ਼ਰਾਬ ਵਿਕ ਰਹੀ ਹੈ ਅਤੇ ਪੁਲਿਸ ਨੇ ਕਿਸੇ ਵੱਡੇ ਸਮੱਗਲਰ ਨੂੰ ਹੱਥ ਨਹੀਂ ਪਾਇਆ। ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਦੂਲੋਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਪੰਜ ਨਾਜ਼ਾਇਜ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਹਨ। ਉਨ੍ਹਾਂ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਹਕੂਮਤ ਕਰਨ ਵਾਲੇ ਹੀ ਸਮੱਗਲਰਾਂ ਨੂੰ ਪਨਾਹ ਦੇ ਰਹੇ ਹਨ। ਦੂਲੋਂ ਨੇ ਕਿਹਾ ਕਿ ਸੁਨੀਲ ਜਾਖੜ ਟੈਂਪਰੇਰੀ ਪ੍ਰਧਾਨ ਹੈ ਅਤੇ ਉਹ ਵੀ ਸਮੱਗਲਰਾਂ ਨਾਲ ਮਿਲਿਆ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਮੈਂ ਪੰਜਾਬ ਕਾਂਗਰਸ ਦਾ ਪ੍ਰਧਾਨ ਸੀ ਤਾਂ ਕੈਪਟਨ ਅਮਰਿੰਦਰ ਨੂੰ ਗੱਲ-ਗੱਲ ‘ਤੇ ਟੋਕਦਾ ਰਹਿੰਦਾ ਸੀ, ਪਰ ਹੁਣ ਤਾਂ ਸ਼ਰ੍ਹੇਆਮ ਮਾਫੀਆ ਪਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੱਗਲਰਾਂ ਨੂੰ ਖੁਸ਼ ਕਰਨ ਲਈ ਹੀ ਪ੍ਰਤਾਪ ਬਾਜਵਾ ਤੋਂ ਸੁਰੱਖਿਆ ਵਾਪਸ ਲਈ ਗਈ ਹੈ।