
ਭਲਕੇ ਬੁੱਧਵਾਰ ਨੂੰ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਸਮਾਰਟ ਫੋਨ
ਮਾਨਸਾ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮਾਰਟ ਫੋਨਾਂ ਦਾ ਵਾਅਦਾ ਕੀਤਾ ਸੀ ਅਤੇ ਇਹ ਵਾਅਦਾ ਹੁਣ ਹਕੀਕਤ ਹੋਣ ਜਾ ਰਿਹਾ ਹੈ। ਭਲਕੇ ਬੁੱਧਵਾਰ 12 ਅਗਸਤ ਨੂੰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੌਣੇ ਦੋ ਲੱਖ ਦੇ ਕਰੀਬ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਹੋ ਰਹੀ ਹੈ। ਇਸ ਨੂੰ ਲੈ ਕੇ ਵਿਦਿਆਰਥੀਆਂ ਵਿਚ ਖੁਸ਼ੀ ਵੀ ਦੇਖੀ ਜਾ ਰਹੀ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਇਹ ਸਮਾਰਟ ਫੋਨ 12 ਅਗਸਤ ਨੂੰ ਕੌਮਾਂਤਰੀ ਯੁਵਾ ਦਿਵਸ ‘ਤੇ ਵੰਡਣ ਦੀਆਂ ਹਦਾਇਤਾਂ ਲਿਖਤੀ ਰੂਪ ਵਿੱਚ ਜਾਰੀ ਕੀਤੀਆਂ ਗਈਆਂ ਹਨ।