Breaking News
Home / ਪੰਜਾਬ / ਸ਼ਰਨਾਰਥੀ ਸਿੱਖ ਪਰਿਵਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ

ਸ਼ਰਨਾਰਥੀ ਸਿੱਖ ਪਰਿਵਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ

Image Courtesy :jagbani(punjabkesar)

ਭਾਰਤੀ ਨਾਗਰਿਕਤਾ ਦਿਵਾਉਣ ਲਈ ਦਿੱਤਾ ਮੰਗ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
ਅਫਗ਼ਾਨਿਸਤਾਨ ਅਤੇ ਪਾਕਿਸਤਾਨ ਦੇ ਸ਼ਰਨਾਰਥੀ ਸਿੱਖ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ। ਸ਼ਰਨਾਰਥੀ ਸਿੱਖਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਹ ਭਾਰਤ ਸਰਕਾਰ ‘ਤੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਵਾਉਣ ਲਈ ਜ਼ੋਰ ਪਾਉਣ। ਸ਼ਰਨਾਰਥੀ ਸਿੱਖਾਂ ਦਾ ਕਹਿਣਾ ਸੀ ਕਿ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਭਾਰਤ ਦੀ ਪੱਕੀ ਨਾਗਰਿਕਤਾ ਮਿਲ ਸਕਦੀ ਹੈ।
ਸੂਰਬੀਰ ਸਿੰਘ ਅਤੇ ਉਸਦੇ ਨਾਲ ਆਏ ਪਰਿਵਾਰਾਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਅੰਮ੍ਰਿਤਸਰ ਆ ਕੇ ਠਹਿਰੇ ਹੋਏ ਹਨ ਅਤੇ ਹਰ ਸਾਲ ਉਨ੍ਹਾਂ ਨੂੰ ਵੀਜ਼ੇ ਦੀ ਮਿਆਦ ਵਧਾਉਣੀ ਪੈਂਦੀ ਹੈ। ਧਿਆਨ ਰਹੇ ਕਿ ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਬਣਾਇਆ ਗਿਆ ਹੈ ਪਰ ਇਸ ਨੂੰ ਲਾਗੂ ਕਰਨ ਵਿਚ ਦੇਰ ਹੋ ਰਹੀ ਹੈ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …