10.2 C
Toronto
Sunday, May 10, 2026
spot_img
Homeਪੰਜਾਬਪੰਜਾਬ ਸਰਕਾਰ ਦੋ ਯੂਨੀਵਰਸਿਟੀਆਂ ਨੂੰ ਚਲਾਉਣ ਜੋਗੀ ਵੀ ਨਹੀਂ

ਪੰਜਾਬ ਸਰਕਾਰ ਦੋ ਯੂਨੀਵਰਸਿਟੀਆਂ ਨੂੰ ਚਲਾਉਣ ਜੋਗੀ ਵੀ ਨਹੀਂ

ਭਗਵੰਤ ਮਾਨ ਨੇ ਕਾਂਗਰਸ ਤੇ ਪਿਛਲੀ ਬਾਦਲ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੋ ਯੂਨੀਵਰਸਿਟੀਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਵੀ ਚਲਾਉਣ ਜੋਗੀ ਨਹੀਂ ਰਹੀ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ। ਭਗਵੰਤ ਮਾਨ ਨੇ ਇਸ ਸਭ ਲਈ ਕਾਂਗਰਸ ਅਤੇ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕ, ਪ੍ਰੋਫੈਸਰ ਤੇ ਹੋਰ ਸਟਾਫ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰੀ ਬੇਰੁਖ਼ੀ ਅਤੇ ਬੇਲੋੜੀ ਸਿਆਸੀ ਦਖ਼ਲ ਅੰਦਾਜ਼ੀ ਕਾਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ 150 ਕਰੋੜ ਰੁਪਏ ਦੀ ਕਰਜ਼ਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਬਠਿੰਡਾ ਥਰਮਲ ਪਲਾਂਟ ਖਤਮ ਕੀਤਾ, ਉਸੇ ਤਰ੍ਹਾਂ ਦੋਵੇਂ ਯੂਨੀਵਰਸਿਟੀਆਂ ਨੂੰ ਵੀ ਮਿਟਾਉਣ ਦੀ ਸਾਜਿਸ਼ ਹੋ ਰਹੀ ਹੈ।

RELATED ARTICLES
POPULAR POSTS