
ਕਿਹਾ – ਕਰਤਾਰਪੁਰ ਸਾਹਿਬ ਲਾਂਘਾ ਸੰਗਤਾਂ ਲਈ ਮੁੜ ਖੋਲ੍ਹਿਆ ਜਾਵੇ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਖਹਿਰਾ ਨੇ ਮੋਦੀ ਨੂੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਮੁੜ ਸੰਗਤਾਂ ਲਈ ਖੋਲ੍ਹਿਆ ਜਾਵੇ। ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਰਹੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਵਿਚ ਚੱਲ ਰਹੇ ਸ਼ਰਾਬ ਮਾਫ਼ੀਆ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ‘ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ। ਖਹਿਰਾ ਨੇ ਕਿਹਾ ਕਿ ਜੇਕਰ ਸਾਨੂੰ 24 ਘੰਟੇ ਦਿੱਤੇ ਜਾਣ ਤਾਂ ਅਸੀਂ ਸਾਰੇ ਸ਼ਰਾਬ ਮਾਫ਼ੀਆ ਬਾਰੇ ਸੂਚਨਾ ਜਨਤਕ ਕਰ ਦਿਆਂਗੇ।