Breaking News
Home / ਪੰਜਾਬ / ਗੁਜਰਾਤ ‘ਚ ਦਲਿਤਾਂ ਨਾਲ ਕੁੱਟਮਾਰ ਦਾ ਮਾਮਲਾ

ਗੁਜਰਾਤ ‘ਚ ਦਲਿਤਾਂ ਨਾਲ ਕੁੱਟਮਾਰ ਦਾ ਮਾਮਲਾ

rajnath-singh_13_0_0_0_0_0_1_0_1_0ਸੰਸਦ ‘ਚ ਰਾਜਨਾਥ ਦੇ ਬਿਆਨ ‘ਤੇ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਦੇ ਊਨਾ ਵਿਚ ਦਲਿਤਾਂ ਨਾਲ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਸੰਸਦ ਵਿਚ ਜ਼ਬਰਦਸਤ ਹੰਗਾਮਾ ਹੋਇਆ ਹੈ। ਇਸ ਮਸਲੇ ‘ਤੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਵਿਚ ਆਪਣੀ ਗੱਲ ਰੱਖੀ। ਉਨ੍ਹਾਂ ਨੇ ਕਿਹਾ ਕਿ ਇਸ ਮਸਲੇ ਵਿਚ ਗੁਜਰਾਤ ਸਰਕਾਰ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਇਸ ਲਈ ਉਨ੍ਹਾਂ ਨੂੰ ਵਧਾਈ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਦਲਿਤਾਂ ‘ਤੇ ਜ਼ੁਲਮ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਇਹ ਘਟਨਾ 11 ਜੁਲਾਈ ਦੀ ਹੈ। ਇਸ ਘਟਨਾ ਦੇ ਪੀੜਤ ਇੱਕ ਮਰੀ ਗਾਂ ਦੀ ਚਮੜੀ ਉਤਾਰ ਰਹੇ ਸਨ ਕਿ ਦੋਸ਼ੀ ਉਥੇ ਆ ਗਏ ਤੇ ਲੋਹੇ ਤੇ ਡੰਡਿਆਂ ਨਾਲ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਜਦੋਂ ਰਾਜਨਾਥ ਸਿੰਘ ਸੰਸਦ ਵਿਚ ਇਸ ਪੂਰੇ ਮਾਮਲੇ ‘ਤੇ ਸਰਕਾਰ ਦਾ ਪੱਖ ਸਾਫ਼ ਕਰ ਰਹੇ ਸਨ ਪਰ ਰਾਜਨਾਥ ਦੇ ਜਵਾਬ ਦੇ ਸਮੇਂ ਰਾਹੁਲ ਗਾਂਧੀ ਆਪਣੀ ਸੀਟ ‘ਤੇ ਆਪਣੇ ਹੱਥ ‘ਤੇ ਸਿਰ ਰੱਖ ਕੇ ਸੁੱਤੇ ਹੋਏ ਦਿਖਾਈ ਦੇ ਰਹੇ ਸਨ। ਰਾਹੁਲ ਗਾਂਧੀ ਦੀ ਇਹ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਵੀ ਹੋਈ ਹੈ।

Check Also

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …