Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ

ਪੰਜਾਬ ਵਿੱਚ ਕਰੋਨਾ ਕੇਸ ਵਧਣ ਕਾਰਨ ਕੈਪਟਨ ਨੇ ਮੰਗਿਆ ਵਿੱਤੀ ਪੈਕੇਜ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਸਮੇਤ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਦੌਰਾਨ ਕਰੋਨਾ ਮਹਾਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਵੀਡੀਓ ਕਾਨਫਰੰਸ ਜ਼ਰੀਏ ਸ਼ੁਰੂ ਹੋਈ ਇਸ ਬੈਠਕ ਵਿਚ ਪੰਜਾਬ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਬਿਹਾਰ, ਗੁਜਰਾਤ, ਤਿਲੰਗਾਨਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਾਮਲ ਹੋਏ। ਇਸ ਦੌਰਾਨ ਕੋਵਿਡ ਮਾਮਲਿਆਂ ਵਿੱਚ ਭਾਰੀ ਵਾਧੇ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਵਿੱਤੀ ਪਾੜੇ ਨੂੰ ਪੂਰਨ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਯੂਜੀਸੀ ਦੇ ਉਸ ਫੈਸਲੇ ‘ਤੇ ਨਜ਼ਰਸਾਨੀ ਕਰਨ ਜਿਸ ਵਿੱਚ ਲਾਜ਼ਮੀ ਪ੍ਰੀਖਿਆ ਦੀ ਗੱਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਤੰਬਰ ਮਹੀਨੇ ਵਿੱਚ ਪੰਜਾਬ ਅੰਦਰ ਕਰੋਨਾ ਦਾ ਸਿਖਰ ਹੋਣ ਦੀ ਸੰਭਾਵਨਾ ਹੈ, ਜਿਸ ਕਰਕੇ ਪ੍ਰੀਖਿਆਵਾਂ ਕਰਵਾਉਣੀਆਂ ਅਸੰਭਵ ਹੋ ਜਾਣਗੀਆਂ।

Check Also

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ

ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …