3.4 C
Toronto
Sunday, December 21, 2025
spot_img
Homeਪੰਜਾਬਕਰੋਨਾ ਨੇ ਲਈ ਭਾਰਤ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦੀ ਜਾਨ

ਕਰੋਨਾ ਨੇ ਲਈ ਭਾਰਤ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦੀ ਜਾਨ

Image Courtesy :jagbani(punjabkesar)

ਭਾਰਤ ‘ਚ ਕਰੋਨਾ ਪੀੜਤਾਂ ਦਾ ਅੰਕੜਾ 23 ਲੱਖ ਵੱਲ ਨੂੰ ਵਧਿਆ
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਤੋਂ ਪਾਰ
ਚੰਡੀਗੜ੍ਹ/ਬਿਊਰੋ ਨਿਊਜ਼
ਇਸ ਕਰੋਨਾ ਨੇ ਭਾਰਤ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਭਾਰਤ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦੀ ਕਰੋਨਾ ਕਾਰਨ ਜਾਨ ਚਲੀ ਗਈ। 70 ਸਾਲਾਂ ਦੇ ਰਾਹਤ ਇੰਦੌਰੀ ਕਰੋਨਾ ਪਾਜੇਟਿਵ ਆਉਣ ਤੋਂ ਬਾਅਦ ਇੰਦੌਰ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਜਿਥੇ ਕਰੋਨਾ ਨਾਲ ਜੂਝਦਿਆਂ ਉਹਨਾਂ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਭਾਰਤ ਵਿਚ ਹੁਣ ਤੱਕ ਕਰੋਨਾ ਕਾਰਨ 46 ਹਜ਼ਾਰ ਦੇ ਕਰੀਬ ਜਾਨਾਂ ਜਾ ਚੁੱਕੀਆਂ ਹਨ।
ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਤੋਂ ਟੱਪ ਗਈ ਹੈ ਅਤੇ ਸਾਢੇ 16 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 9 ਹਜ਼ਾਰ ਦੇ ਕਰੀਬ ਹੈ ਅਤੇ 621 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਜਦੋਂ ਕਿ ਭਾਰਤ ਵਿਚ ਵੀ ਕਰੋਨਾ ਪੀੜਤਾਂ ਦਾ ਅੰਕੜਾ 23 ਲੱਖ ਵੱਲ ਨੂੰ ਵਧਦਿਆਂ 22 ਲੱਖ 73 ਹਜ਼ਾਰ ਨੂੰ ਪਾਰ ਕਰ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ਵਿਚ 53 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 16 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਇਸੇ ਤਰ੍ਹਾਂ ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਵੀ ਕਰੋਨਾ ਦੀ ਲਪੇਟ ਵਿਚ ਹਨ ਅਤੇ ਉਨ੍ਹਾਂ ਨੂੰ ਵੀ ਬੰਗਲੌਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਕਰੋਨਾ ਪਾਜ਼ੇਟਿਵ ਆ ਚੁੱਕੇ ਹਨ।

RELATED ARTICLES
POPULAR POSTS