ਅਮਰੀਕਾ ਤੇ ਬ੍ਰਿਟੇਨ ਵਰਗੇ ਮੁਲਕ ਹੱਥ ਮਲਦੇ ਰਹਿ ਗਏ
ਰੂਸ ਦੇ ਰਾਸ਼ਟਰਪਤੀ ਪੂਤਿਨ ਦੀ ਬੇਟੀ ਨੂੰ ਕਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦੁਨੀਆ ਦੇ ਸਾਰੇ ਦੇਸ਼ਾਂ ਨੂੰ ਪਿੱਛੇ ਛੱਡਦੇ ਹੋਏ ਰੂਸ ਨੇ ਕਰੋਨਾ ਵੈਕਸੀਨ ਬਣਾਉਣ ਵਿਚ ਬਾਜ਼ੀ ਮਾਰ ਲਈ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਕਰੋਨਾ ਦੀ ਸੁਰੱਖਿਅਤ ਵੈਕਸੀਨ ਬਣਾ ਲਈ ਹੈ। ਉਨ੍ਹਾਂ ਦੱਸਿਆ ਕਿ ਰੂਸ ਦੇ ਸਿਹਤ ਮੰਤਰਾਲੇ ਨੇ ਇਸ ਵੈਕਸੀਨ ਨੂੰ ਮਨਜੂਰੀ ਦੇ ਦਿੱਤੀ ਹੈ ਅਤੇ ਇਸ ਨੂੰ ਰਜਿਸਟਰਡ ਵੀ ਕਰਵਾ ਲਿਆ ਗਿਆ ਹੈ। ਪੂਤਿਨ ਨੇ ਕਿਹਾ ਕਿ ਉਨ੍ਹਾਂ ਆਪਣੀ ਬੇਟੀ ਨੂੰ ਪਹਿਲੀ ਵੈਕਸੀਨ ਲਗਵਾਈ। ਜ਼ਿਕਰਯੋਗ ਹੈ ਕਿ ਰੂਸ ਨੇ ਮਹੀਨਾ ਪਹਿਲਾਂ ਹੀ ਇਸ ਗੱਲ ਦੇ ਸੰਕੇਤ ਦਿੱਤੇ ਸਨ ਕਿ ਉਨ੍ਹਾਂ ਦੇ ਵੈਕਸੀਨ ਟਰਾਇਲ ਸਭ ਤੋਂ ਅੱਗੇ ਹਨ ਅਤੇ ਉਹ ਵੈਕਸੀਨ ਨੂੰ 10 ਤੋਂ 12 ਅਗਸਤ ਤੱਕ ਰਜਿਸਟਰਡ ਕਰਾ ਲੈਣਗੇ। ਹਾਲਾਂਕਿ ਇਸ ਵੈਕਸੀਨ ਨੂੰ ਲੈ ਕੇ ਅਮਰੀਕਾ ਅਤੇ ਬ੍ਰਿਟੇਨ ਵਰਗੇ ਮੁਲਕ ਰੂਸ ‘ਤੇ ਭਰੋਸਾ ਨਹੀਂ ਕਰ ਰਹੇ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 3 ਲੱਖ ਦੇ ਕਰੀਬ ਪਹੁੰਚ ਗਿਆ ਹੈ ਅਤੇ 1 ਕਰੋੜ 32 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 7 ਲੱਖ 40 ਹਜ਼ਾਰ ਦੇ ਕਰੀਬ ਜਾਨਾਂ ਜਾ ਚੁੱਕੀਆਂ ਹਨ।
Check Also
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …