Breaking News
Home / ਭਾਰਤ / ਪ੍ਰਧਾਨ ਮੰਤਰੀ ਮੋਦੀ ਦੀ ਮੀਟਿੰਗ ‘ਚ ਸ਼ਾਮਲ ਹੋਣ ਗਏ ਕੇਜਰੀਵਾਲ ਦਾ ਮੋਬਾਇਲ ਬਾਹਰ ਰਖਵਾਇਆ

ਪ੍ਰਧਾਨ ਮੰਤਰੀ ਮੋਦੀ ਦੀ ਮੀਟਿੰਗ ‘ਚ ਸ਼ਾਮਲ ਹੋਣ ਗਏ ਕੇਜਰੀਵਾਲ ਦਾ ਮੋਬਾਇਲ ਬਾਹਰ ਰਖਵਾਇਆ

316 ਜੁਲਾਈ ਨੂੰ ਹੋਈ ਸੀ ਇੰਟਰ ਸਟੇਟ ਕੌਂਸਲ ਦੀ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਇੰਟਰ ਸਟੇਟ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਜਦੋਂ ਉਹ ਮੀਟਿੰਗ ਹਾਲ ਵਿੱਚ ਗਏ ਤਾਂ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਫ਼ੋਨ ਨਹੀਂ ਲੈ ਕੇ ਜਾਣ ਦਿੱਤਾ। ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਇਨ੍ਹਾਂ ਗੱਲ ਦਾ ਪ੍ਰਗਟਾਵਾ ਕੀਤਾ। ਮੀਟਿੰਗ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਫ਼ੋਨ ਬਾਹਰ ਰੱਖਣ ਲਈ ਆਖਿਆ ਗਿਆ ਸੀ ਪਰ ਉਨ੍ਹਾਂ ਵੱਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਫ਼ੋਨ ਲੈ ਕੇ ਜਾਣ ਦੀ ਆਗਿਆ ਦੇ ਦਿੱਤੀ ਗਈ। ਕੇਜਰੀਵਾਲ ਦਾ ਦੋਸ਼ ਹੈ ਜਦੋਂ ਉਨ੍ਹਾਂ ਨੇ ਫ਼ੋਨ ਅੰਦਰ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਇਸ ਗੱਲ ਦੀ ਉਨ੍ਹਾਂ ਨੂੰ ਮਨਾਹੀ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇੰਟਰ ਸਟੇਟ ਕੌਂਸਲ ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 16 ਜੁਲਾਈ ਨੂੰ ਦਿੱਲੀ ਵਿੱਚ ਹੋਈ ਸੀ। ਕੇਜਰੀਵਾਲ ਨੇ ਇੱਕ ਵਾਰ ਫਿਰ ਤੋਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਦਿੱਲੀ ਵਿੱਚ ਕੰਮ ਨਹੀਂ ਕਰਨ ਦੇ ਰਹੀ।

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …