Home / ਪੰਜਾਬ / ਬਾਦਲਾਂ ਦੇ ਅਕਾਲੀ ਦਲ ‘ਚ ਚਾਪਲੂਸਾਂ ਦੀ ਕਦਰ

ਬਾਦਲਾਂ ਦੇ ਅਕਾਲੀ ਦਲ ‘ਚ ਚਾਪਲੂਸਾਂ ਦੀ ਕਦਰ

ਪਰਮਿੰਦਰ ਢੀਂਡਸਾ ਨੇ ਕਿਹਾ – ਸਾਡੀ ਲੜਾਈ ਪੰਥ ਅਤੇ ਪੰਜਾਬ ਨੂੰ ਬਚਾਉਣ ਲਈ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਚਾਪਲੂਸਾਂ ਦੀ ਕਦਰ ਹੈ। ਇਹ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸ੍ਰੀ ਮੁਕਤਸਰ ਸਾਹਿਬ ‘ਚ ਕੀਤਾ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਸਿਧਾਂਤਾਂ ਤੋਂ ਥਿੜਕ ਚੁੱਕਾ ਹੈ ਅਤੇ ਇਸ ਵਿਚ ਹੁਣ ਸਿਰਫ ਬਾਦਲਾਂ ਦੀ ਚਾਪਲੂਸੀ ਕਰਨ ਵਾਲਿਆਂ ਦੀ ਕਦਰ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਹੀ ਇਮਾਨਦਾਰ ਅਤੇ ਟਕਸਾਲੀ ਆਗੂ ਹੁਣ ਸੁਖਦੇਵ ਸਿੰਘ ਢੀਂਡਸਾ ਦੇ ਕਾਫਲੇ ਵਿਚ ਸ਼ਾਮਲ ਹੁੰਦੇ ਜਾ ਰਹੇ ਹਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸਾਡੀ ਲੜਾਈ ਸੱਤਾ ਲਈ ਨਹੀਂ, ਬਲਕਿ ਪੰਥ ਅਤੇ ਪੰਜਾਬ ਨੂੰ ਬਚਾਉਣ ਦੀ ਹੈ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਇਸ ਮਾਮਲੇ ਵਿਚ ਭੂਮਿਕਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਇਸ ਸਮੇਂ ਮੌਕਾਪ੍ਰਸਤੀ ਦੀ ਚਾਲ ਖੇਡ ਰਿਹਾ ਹੈ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ਾਂ …