
20 ਵਿਅਕਤੀਆਂ ਖਿਲਾਫ ਮਾਮਲਾ ਦਰਜ
ਮੋਹਾਲੀ/ਬਿਊਰੋ ਨਿਊਜ਼
ਪੰਜਾਬੀ ਗਾਇਕ ਆਰ ਨੇਤ ਦੀ ਲੰਘੀ ਰਾਤ ਮੁਹਾਲੀ ਵਿਚ ਕੁਝ ਵਿਅਕਤੀਆਂ ਨੇ ਕੁੱਟਮਾਰ ਕੀਤੀ। ਇਸਦੇ ਚੱਲਦਿਆਂ ਥਾਣਾ ਮਟੌਰ ਦੀ ਪੁਲਿਸ ਨੇ 20 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮਾਨਸਾ ਨਾਲ ਸਬੰਧਤ ਗਾਇਕ ਮੁਹਾਲੀ ਦੇ ਸੈਕਟਰ 70 ਵਿਚ ਰਹਿ ਰਹੇ ਹਨ। ਆਰ ਨੇਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਕਿ ਉਸ ਨੇ ਇਕ ਪੰਜਾਬੀ ਗਾਣੇ ਦਾ ਵੀਡੀਓ ਸ਼ੂਟ ਕੀਤਾ ਸੀ ਤੇ ਓਵਰ ਚਾਰਜਿੰਗ ਦੇ ਮੁੱਦੇ ‘ਤੇ ਦੋਵਾਂ ਧਿਰਾਂ ਵਿਚ ਝਗੜਾ ਹੋ ਗਿਆ ਸੀ। ਇਸ ਦੌਰਾਨ ਮੁਲਜ਼ਮਾਂ ਨੇ ਉਸਦੇ ਸੈਕਟਰ-70 ਸਥਿਤ ਘਰ ਵਿਚ ਦਾਖਲ ਹੋ ਕੇ ਹਮਲਾ ਕਰ ਦਿੱਤਾ ਤੇ ਕੁੱਟਮਾਰ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।